ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਛੀਨਾ ਅਮਰੀਕਾ ’ਚ ਗਲੋਬਲ ਕਾਨਫਰੰਸ ਦਾ ਹਿੱਸਾ ਬਣਨਗੇ

ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਅਮਰੀਕਾ ਵਿੱਚ ਗਲੋਬਲ ਲੈਜਿਸਲੇਟਿਵ ਕਾਨਫਰੰਸ ਵਿੱਚ ਹਿੱਸਾ ਲੈਣਗੇ ਜਿਸ ਤਹਿਤ ਉਹ ਬੀਤੇ ਕੱਲ੍ਹ ਵੀਰਵਾਰ ਨੂੰ ਅਮਰੀਕਾ ਲਈ ਰਵਾਨਾ ਹੋਏ। ਵਿਧਾਇਕ ਛੀਨਾ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਵਿੱਚ ਦੱਸਿਆ ਕਿ...
Advertisement

ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਅਮਰੀਕਾ ਵਿੱਚ ਗਲੋਬਲ ਲੈਜਿਸਲੇਟਿਵ ਕਾਨਫਰੰਸ ਵਿੱਚ ਹਿੱਸਾ ਲੈਣਗੇ ਜਿਸ ਤਹਿਤ ਉਹ ਬੀਤੇ ਕੱਲ੍ਹ ਵੀਰਵਾਰ ਨੂੰ ਅਮਰੀਕਾ ਲਈ ਰਵਾਨਾ ਹੋਏ। ਵਿਧਾਇਕ ਛੀਨਾ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਵਿੱਚ ਦੱਸਿਆ ਕਿ ਉਹ 4-6 ਅਗਸਤ ਤੱਕ ਬੋਸਟਨ, ਅਮਰੀਕਾ ਵਿੱਚ ਨੈਸ਼ਨਲ ਕਾਨਫਰੰਸ ਆਫ਼ ਸਟੇਟ ਲੈਜਿਸਲੇਚਰਜ਼ (ਐਨ.ਸੀ.ਐਸ.ਐਲ.) ਵੱਲੋਂ ਕੀਤੀ ਜਾ ਰਹੀ ਕਾਨਫਰੰਸ ਵਿੱਚ ਸ਼ਾਮਲ ਹੋਣਗੇ, ਜੋ ਕਿ ਵਿਸ਼ਵ ਪੱਧਰ ’ਤੇ ਵਿਧਾਇਕਾਂ ਵਿਚਕਾਰ ਸਹਿਯੋਗ ਵਧਾਉਣ ਲਈ ਇੱਕ ਵਿਸ਼ੇਸ਼ ਪਹਿਲਕਦਮੀ ਦੇ ਹਿੱਸੇ ਵਜੋਂ ਹੈ। ਭਾਰਤੀ ਵਿਧਾਇਕਾਂ ਦਾ ਇਹ ਅਧਿਐਨ ਦੌਰਾ ਨੈਸ਼ਨਲ ਲੈਜਿਸਲੇਚਰ ਕਾਨਫਰੰਸ ਇੰਡੀਆ ਦੇ ਸਮਰਥਨ ਨਾਲ ਸੰਭਵ ਹੋ ਰਿਹਾ ਹੈ। ਐਨਐਲਸੀ ਇੰਡੀਆ ਇੱਕ ਗੈਰ-ਰਾਜਨੀਤਿਕ ਮੰਚ ਹੈ ਜੋ ਭਾਰਤੀ ਵਿਧਾਇਕਾਂ ਦੀ ਸਮਰੱਥਾ ਨੂੰ ਵਧਾਉਣ ਅਤੇ ਰਾਸ਼ਟਰੀ-ਅੰਤਰਰਾਸ਼ਟਰੀ ਲੋਕਤੰਤਰ ਸੰਵਾਦ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਦਾ ਹੈ।

Advertisement
Advertisement