DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਈਸਾਈ ਆਗੂਆਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ

ਸਮਾਗਮ ਰੋਕਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ

  • fb
  • twitter
  • whatsapp
  • whatsapp
Advertisement

ਯੂਨਾਈਟਡ ਕ੍ਰਿਸਚੀਅਨ ਫਰੰਟ ਅਤੇ ਨੈਸ਼ਨਲ ਲੋਕ ਸੇਵਾ ਪਾਰਟੀ ਦੇ ਵਫਦ ਨੇ ਬੀਤੀ ਦੇਰ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਕੇ ਪਟਿਆਲਾ ਵਿੱਚ ਈਸਾਈ ਭਾਈਚਾਰੇ ਦੇ ਸਮਾਗਮ ਨੂੰ ਰੋਕਣ ਵਾਲੇ ਲੋਕਾਂ ਨੂੰ ਫੌਰੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਅੱਜ ਇੱਥੇ ਯੂਨਾਈਟਡ ਕ੍ਰਿਸ਼ਚੀਅਨ ਫਰੰਟ ਦੇ ਕੌਮੀ ਪ੍ਰਧਾਨ ਐਲਬਰਟ ਦੂਆ ਨੇ ਦੱਸਿਆ ਕਿ ਫਰੰਟ ਦੇ ਸੂਬਾ ਪ੍ਰਧਾਨ ਸਨਾਵਰ ਮਸੀਹ ਅਤੇ ਸੁਰਜੀਤ ਥਾਪਰ ਦੀ ਅਗਵਾਈ ਹੇਠ ਵਫ਼ਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੁਲੀਸ ਵੱਲੋਂ ਭਾਈਚਾਰੇ ਦੇ ਸਮਾਗਮ ਨੂੰ ਰੋਕਣ ਵਾਲੇ 9 ਲੋਕਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਪਰ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਈਸਾਈ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹਰੇਕ ਧਰਮ ਦੇ ਲੋਕਾਂ ਨੂੰ ਆਪਣੇ ਧਾਰਮਿਕ ਸਮਾਗਮ ਕਰਨ ਦੀ ਖੁੱਲ੍ਹ ਹੈ ਪਰ ਜਦੋਂ ਲੋਕ ਆਪਣੇ ਸਿਆਸੀ ਹਿੱਤਾਂ ਲਈ ਕਿਸੇ ਹੋਰ ਧਰਮ ਦੇ ਲੋਕਾਂ ਦੀ ਧਾਰਮਿਕ ਆਜ਼ਾਦੀ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰਨਗੇ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਵਫ਼ਦ ਨਾਲ ਗੱਲਬਾਤ ਕਰਦਿਆਂ ਡੀ ਜੀ ਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਇਸ ਮਾਮਲੇ ਸਬੰਧੀ ਕਾਰਵਾਈ ਕਰਨ ਦੀ ਹਦਾਇਤ ਕੀਤੀ।

Advertisement
Advertisement
×