ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੁਪਹਿਰਾ ਸਮਾਗਮ
              ਸੰਗਤ ਨੇ ਕਥਾ ਕੀਰਤਨ ਦਾ ਆਨੰਦ ਮਾਣਿਆ
            
        
        
    
                 Advertisement 
                
 
            
        ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਜਪੁ ਤਪੁ ਚੁਪਹਿਰਾ ਸਮਾਗਮ ਹੋਇਆ ਜਿਸ ਵਿੱਚ ਸੰਗਤ ਨੇ ਗੁਰਬਾਣੀ ਪਾਠ ਅਤੇ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸੰਗਤੀ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ। ਇਸ ਮੌਕੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਸਰਨਾ, ਨਵਪ੍ਰੀਤ ਸਿੰਘ ਬਿੰਦਰਾ ਅਤੇ ਹਰਪ੍ਰੀਤ ਸਿੰਘ ਰਾਜਧਾਨੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਬੀਬੀਆਂ ਦੇ ਜੱਥਿਆਂ ਦਾ ਸਨਮਾਨ ਕੀਤਾ।
ਅਮਰਜੀਤ ਸਿੰਘ ਟਿੱਕਾ ਅਤੇ ਅਮਰਪਾਲ ਸਿੰਘ ਸਰਨਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਹੇਠ ਚੱਲ ਰਹੇ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਰਿਆਇਤੀ ਦਰਾਂ ’ਤੇ ਹਰ ਬੁੱਧਵਾਰ ਤੇ ਸ਼ਨਿਚਰਵਾਰ ਨੂੰ ਟੈਸਟ ਕੀਤੇ ਜਾਂਦੇ ਹਨ।
                 Advertisement 
                
 
            
        
                 Advertisement 
                
 
            
         
 
             
            