ਗੁਰਦੁਆਰਾ ਚੌਥੀ ਪਾਤਸ਼ਾਹੀ ’ਚ ਚੁਪਹਿਰਾ ਜਪ ਤਪ ਸਮਾਗਮ
ਗੁਰੂ ਰਾਮਦਾਸ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਨਿਊ ਸ਼ਿਵਾਜੀ ਨਗਰ ਵਿੱਚ ਚੁਪਹਿਰਾ ਜਪ ਤਪ ਸਮਾਗਮ ਬਾਬਾ ਦੀਪ ਸਿੰਘ ਚੁਪਹਿਰਾ ਪਰਿਵਾਰ ਵੱਲੋਂ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਗਮਨ ਪੁਰਬ ਦੇ ਸਬੰਧ ਵਿੱਚ ਕਰਵਾਏ ਸਮਾਗਮਾਂ ਵਿੱਚ ਸੰਗਤੀ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਕੀਤਾ ਗਿਆ।
ਇਸ ਮੌਕੇ ਵੱਖ-ਵੱਖ ਇਸਤਰੀ ਸਤਿਸੰਗ ਸਭਾਵਾਂ, ਸਭਾ ਸੁਸਾਇਟੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਪੁੱਜ ਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਤੇ ਆਪਣਾ ਜੀਵਨ ਸਫ਼ਲਾ ਕੀਤਾ। ਸਮਾਗਮ ਦੌਰਾਨ ਮਾਤਾ ਵਿਪਨਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਸੰਗਤ ਦੇ ਦਰਸ਼ਨਾਂ ਲਈ ਪੁੱਜੇ। ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਨੇ ਸੰਗਤ ਅਤੇ ਸਾਰੀਆਂ ਸਖ਼ਸ਼ੀਅਤਾਂ ਨੂੰ ਜੀ ਆਇਆਂ ਕਿਹਾ।
ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ ਵੱਲੋਂ ਆਈਆਂ ਸਖ਼ਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਚੱਲ ਰਹੇ ਸਮਾਗਮਾਂ ਦੌਰਾਨ 11 ਅਕਤੂਬਰ ਤੱਕ ਵੱਖ ਵੱਖ ਕੀਰਤਨੀ ਜੱਥੇ, ਪ੍ਰਚਾਰਕ ਅਤੇ ਮਹਾਨ ਸਖ਼ਸ਼ੀਅਤਾਂ ਵਿਸ਼ੇਸ਼ ਤੌਰ ’ਤੇ ਪੁੱਜ ਰਹੀਆਂ ਹਨ। ਇਸ ਮੌਕੇ ਰਵਿੰਦਰ ਸਿੰਘ ਗੁਲਾਟੀ, ਅਜੀਤ ਸਿੰਘ, ਜੋਗਿੰਦਰ ਸਿੰਘ ਸਿਬਲ, ਸੁੱਖਵਿੰਦਰ ਸਿੰਘ, ਬਲਬੀਰ ਸਿੰਘ, ਚਰਨਜੀਤ ਸਿੰਘ ਸਿੰਧੀ, ਅਰਵਿੰਦਰ ਮੋਹਨ ਸਿੰਘ, ਕੁੰਵਰਪ੍ਰੀਤ ਸਿੰਘ, ਗੁਰਮੀਤ ਸਿੰਘ ਰੋਮੀ, ਸਤਪਾਲ ਸਿੰਘ, ਮਨਿੰਦਰ ਪਾਲ ਸਿੰਘ ਸੋਨੂ, ਇਛਪ੍ਰੀਤ ਸਿੰਘ ਰਿਚੂ ਵੀ ਹਾਜ਼ਰ ਸਨ।