DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੀਟੂ ਅੱਜ ਮਨਾਏਗੀ ਮਹਿੰਗਾਈ ਵਿਰੋਧੀ ਦਿਵਸ

ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

  • fb
  • twitter
  • whatsapp
  • whatsapp
featured-img featured-img
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸੀਟੂ ਦੇ ਨੁਮਾਇੰਦੇ।
Advertisement

ਸੀਟੂ ਦੇ ਆਲ ਇੰਡੀਆ ਸਕੱਤਰ ਕਾਮਰੇਡ ਊਸ਼ਾ ਰਾਣੀ, ਸੂਬਾਈ ਪ੍ਰਧਾਨ ਸਾਥੀ ਚੰਦਰ ਸ਼ੇਖਰ ਅਤੇ ਜਨਰਲ ਸਕੱਤਰ ਸਾਥੀ ਮਹਾਂ ਸਿੰਘ ਰੌੜੀ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਖੰਡ, ਤੇਲ, ਪਿਆਜ਼, ਘਿਓ ਅਤੇ ਚਾਹ ਪੱਤੀ ਵਰਗੀਆਂ ਰਸੋਈ ਦੀਆਂ ਨਿੱਤ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ’ਚ ਵਾਧੇ ਦਾ ਵਿਰੋਧ ਕੀਤਾ ਹੈ। ਆਗੂਆਂ ਨੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਮਹਿੰਗਾਈ ਕਾਰਨ ਅੱਜ ਹਰੇਕ ਮਜ਼ਦੂਰ ਦੀ ਕਮਾਈ ਦਾ 67 ਫ਼ੀਸਦੀ ਹਿੱਸਾ ਕੇਵਲ ਰਾਸ਼ਨ ’ਤੇ ਹੀ ਖ਼ਰਚ ਹੋ ਜਾਂਦਾ ਹੈ। ਸਰਕਾਰਾਂ ਵੱਲੋਂ ਮਹਿੰਗਾਈ ਘਟਾਉਣ ਦੀ ਬਜਾਏ ਵੇਰਕਾ ਦੁੱਧ ਦੇ ਭਾਅ ਵਧਾਉਣ ਦੀ ਸਖ਼ਤ ਆਲੋਚਨਾ ਕੀਤੀ ਗਈ। ਸੀਟੂ ਆਗੂਆਂ ਨੇ ਸੰਵਿਧਾਨ ਦੀ ਧਾਰਾ 47 ਅਤੇ ਰਾਈਟ ਟੂ ਫ਼ੂਡ ਕਾਨੂੰਨ ਦਾ ਹਵਾਲਾ ਦਿੰਦਿਆਂ ਮੰਗ ਕੀਤੀ ਕਿ ਬੱਚਿਆਂ, ਗਰਭਵਤੀ ਔਰਤਾਂ, ਗ਼ਰੀਬ ਮਜ਼ਦੂਰਾਂ, ਦਲਿਤਾਂ ਅਤੇ ਬੇਰੁਜ਼ਗਾਰਾਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣਾ ਸਰਕਾਰਾਂ ਦੀ ਮੁੱਖ ਸੰਵਿਧਾਨਕ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਿੱਤ ਵਰਤੋਂ ਦੀਆਂ 14 ਜ਼ਰੂਰੀ ਵਸਤਾਂ ਜਨਤਕ ਵੰਡ ਪ੍ਰਣਾਲੀ ਰਾਹੀਂ ਸੂਬੇ ਦੇ ਹਰ ਸ਼ਹਿਰ, ਵਾਰਡ, ਮਜ਼ਦੂਰ ਬਸਤੀ, ਕਸਬੇ ਅਤੇ ਪਿੰਡਾਂ ਵਿੱਚ ਸਸਤੇ ਰਾਸ਼ਨ ਦੀਆਂ ਦੁਕਾਨਾਂ ਖੋਲ੍ਹ ਕੇ ਘਰ-ਘਰ ਪਹੁੰਚਾਈਆਂ ਜਾਣ। ਇਸ ਮਹਿੰਗਾਈ ਖ਼ਿਲਾਫ਼ ਅਤੇ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਸੀਟੂ ਵੱਲੋਂ ਪੂਰੇ ਰਾਜ ਵਿੱਚ 27 ਅਗਸਤ ਨੂੰ ਮਹਿੰਗਾਈ ਵਿਰੋਧੀ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਸਾਰੀਆਂ ਇਕਾਈਆਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਪਿੰਡਾਂ, ਸ਼ਹਿਰਾਂ, ਕਸਬਿਆਂ ਅਤੇ ਫ਼ੈਕਟਰੀਆਂ ਦੇ ਗੇਟਾਂ ’ਤੇ ਮੀਟਿੰਗਾਂ, ਰੈਲੀਆਂ ਅਤੇ ਮੁਜ਼ਾਹਰੇ ਕਰ ਕੇ ਰੋਸ ਪ੍ਰਦਰਸ਼ਨ ਕਰਨ।

Advertisement
Advertisement
×