ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦੋ ਕਾਂਗਰਸੀ ਕੌਂਸਲਰਾਂ ਨੂੰ ਸਪੱਸ਼ਟੀਕਰਨ ਨੋਟਿਸ ਜਾਰੀ

ਕੌਂਸਲਰ ਰਸ਼ਮੀ ਜੈਨ ਤੇ ਸੁਰਿੰਦਰ ਛਿੰਦੀ ਤੋਂ ‘ਆਪ’ ਦੇ ਹੱਕ ’ਚ ਭੁਗਤਣ ਸਬੰਧੀ ਮੰਗਿਆ ਜਵਾਬ
ਕੌਂਸਲਰ ਸੁਰਿੰਦਰ ਕੁਮਾਰ ਛਿੰਦੀ
Advertisement
ਮਾਛੀਵਾੜਾ, 15 ਜਨਵਰੀ

ਨਗਰ ਕੌਂਸਲ ਮਾਛੀਵਾੜਾ ਦੇ ਪ੍ਰਧਾਨ ਦੀ ਚੋਣ ਦੌਰਾਨ ਕਾਂਗਰਸ ਦੇ ਦੋ ਕੌਂਸਲਰਾਂ ਰਸ਼ਮੀ ਜੈਨ ਤੇ ਸੁਰਿੰਦਰ ਕੁਮਾਰ ਛਿੰਦੀ ਵੱਲੋਂ ‘ਆਪ’ ਕੌਂਸਲਰ ਮੋਹਿਤ ਕੁੰਦਰਾ ਦੇ ਹੱਕ ਵਿੱਚ ਵੋਟ ਪਾਉਣ ਸਬੰਧੀ ਪਾਰਟੀ ਨੇ ਦੋਵਾਂ ਨੂੰ ਸਪੱਸ਼ਟੀਕਰਨ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਅੱਜ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਜਾਰੀ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਵੱਲੋਂ ਜਾਰੀ ਨੋਟਿਸ ਅਨੁਸਾਰ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਨੇ ਇੱਕ ਸ਼ਿਕਾਇਤ ਦਿੱਤੀ ਸੀ ਕਿ ਉਕਤ ਕੌਂਸਲਰਾਂ ਨੇ ਨਗਰ ਕੌਂਸਲ ਮਾਛੀਵਾੜਾ ਸਾਹਿਬ ਦੀ 10 ਜਨਵਰੀ ਨੂੰ ਪ੍ਰਧਾਨਗੀ ਉਮੀਦਵਾਰ ਦੀ ਚੋਣ ਵਿੱਚ ਕਾਂਗਰਸ ਪਾਰਟੀ ਦੀਆਂ ਹਦਾਇਤਾਂ ਖ਼ਿਲਾਫ਼ ਜਾ ਕੇ ਆਮ ਆਦਮੀ ਪਾਰਟੀ ਦੇ ਪ੍ਰਧਾਨਗੀ ਉਮੀਦਵਾਰ ਮੋਹਿਤ ਕੁੰਦਰਾ ਦੇ ਹੱਕ ਵਿੱਚ ਵੋਟ ਪਾਈ, ਜੋ ਗੰਭੀਰ ਅਨੁਸ਼ਾਸਨਹੀਣਤਾ ਦਾ ਮਾਮਲਾ ਹੈ। ਜ਼ਿਲ੍ਹਾ ਪ੍ਰਧਾਨ ਨੇ ਉਕਤ ਦੋਵੇਂ ਕੌਂਸਲਰਾਂ ਨੂੰ ਹਦਾਇਤ ਕੀਤੀ ਹੈ ਕਿ 7 ਦਿਨਾਂ ਦੇ ਅੰਦਰ ਅੰਦਰ ਆਪਣਾ ਲਿਖਤੀ ਸਪੱਸ਼ਟੀਕਰਨ ਨਿੱਜੀ ਤੌਰ ’ਤੇ ਪੇਸ਼ ਹੋ ਕੇ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਵਾਬ ਨਾ ਦੇਣ ਦੀ ਸੂਰਤ ਵਿੱਚ ਸਬੰਧਤ ਕੌਂਸਲਰਾਂ ’ਤੇ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

ਇਸ ਸਬੰਧ ਵਿੱਚ ਜਦੋਂ ਕੌਂਸਲਰ ਸੁਰਿੰਦਰ ਛਿੰਦੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਧਾਨ ਵੱਲੋਂ ਮਿਲੇ ਸਪੱਸ਼ਟੀਕਰਨ ਨੋਟਿਸ ਦਾ ਜਵਾਬ ਦੇਣਗੇ। ਇਸ ਤੋਂ ਇਲਾਵਾ ਉਨ੍ਹਾਂ ਦਾ ਜਵਾਬ ਕੀ ਹੋਵੇਗਾ ਇਸ ਬਾਰੇ ਦੱਸਣ ਤੋਂ ਇਨਕਾਰ ਕਰ ਦਿੱਤਾ।

ਕੌਂਸਲਰ ਰਸ਼ਮੀ ਜੈਨ
Advertisement