DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

PunjabPolitics: ਮੁੱਖ ਮੰਤਰੀ ਦੇ ਕਿਸਾਨਾਂ ਲਈ ਐਲਾਨ ਗੁੰਮਰਾਹਕੁਨ ਕਰਾਰ

ਮੁੱਖ ਮੰਤਰੀ ਕਿਸਾਨਾਂ ਨੂੰ ਹੋਰ ਕਰਜ਼ੇ ਦੇ ਜਾਲ ’ਚ ਫਸਾਉਣ ਦੀ ਕੋਸ਼ਿਸ਼ ’ਚ: ਧੀਮਾਨ

  • fb
  • twitter
  • whatsapp
  • whatsapp
featured-img featured-img
ਗੱਲਬਾਤ ਕਰਦੇ ਹੋਏ ਪ੍ਰਧਾਨ ਰਜਨੀਸ਼ ਧੀਮਾਨ ਅਤੇ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਕੀਤੇ ਸੱਜਰੇ ਐਲਾਨਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਅਸਲ ਰਾਹਤ ਦੇਣ ਦੀ ਬਜਾਏ ਉਨ੍ਹਾਂ ਨੂੰ ਹੋਰ ਵੱਧ ਕਰਜ਼ੇ ਦੇ ਬੋਝ ਹੇਠ ਧੱਕਣ ਦਾ ਕੰਮ ਕਰ ਰਹੀ ਹੈ।

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ‌ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਭਾਰੀ ਕਰਜ਼ੇ, ਵਧ ਰਹੀ ਖੇਤੀ ਲਾਗਤ ਅਤੇ ਫ਼ਸਲਾਂ ਤੋਂ ਘਟ ਰਹੇ ਮੁਨਾਫ਼ੇ ਕਾਰਨ ਸੰਘਰਸ਼ ਕਰ ਰਹੇ ਹਨ। ਅਜਿਹੇ ਸਮੇਂ ਵਿੱਚ ਸਰਕਾਰ ਵੱਲੋਂ ਨਵੇਂ ਕਰਜ਼ਿਆਂ ਦੀਆਂ ਯੋਜਨਾਵਾਂ ਨੂੰ ਰਾਹਤ ਵਜੋਂ ਪੇਸ਼ ਕਰਨਾ ਕਿਸਾਨਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੋਰ ਕਰਜ਼ਾ ਨਹੀਂ, ਸਗੋਂ ਉਨ੍ਹਾਂ ਦੀ ਆਮਦਨ ਵਧਾਉਣ, ਫ਼ਸਲਾਂ ਦੇ ਲਾਹੇਵੰਦ ਭਾਅ ਯਕੀਨੀ ਬਣਾਉਣ ਅਤੇ ਖੇਤੀ ਦੀ ਲਾਗਤ ਘਟਾਉਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਨੀਤੀਆਂ ਦੀ ਲੋੜ ਹੈ। ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਅੱਜ ਤੱਕ ਉਨ੍ਹਾਂ ਵਿੱਚੋਂ ਬਹੁਤੇ ਵਾਅਦੇ ਪੂਰੇ ਨਹੀਂ ਕੀਤੇ ਗਏ।

Advertisement

ਸ੍ਰੀ ਧੀਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਦੇ ਚੱਕਰ ਵਿੱਚ ਫ਼ਸਾਉਣ ਦੀ ਬਜਾਏ ਸਰਕਾਰ ਨੂੰ ਖੇਤੀਬਾੜੀ ਖੇਤਰ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲੱਭਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਕਿਸਾਨ ਭਾਈਚਾਰੇ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਅਤੇ ਹਿੱਤਾਂ ਦੀ ਰੱਖਿਆ ਲਈ ਸੰਘਰਸ਼ ਕਰਦੀ ਰਹੇਗੀ। ਇਸ ਮੌਕੇ ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ, ਮਹੇਸ਼ ਸ਼ਰਮਾ, ਡਾ. ਨਿਰਮਲ ਨੈਯਰ, ਬੌਬੀ ਜਿੰਦਲ ਅਤੇ ਰੋਮੀ ਮਲਹੋਤਰਾ ਵੀ ਹਾਜ਼ਰ ਸਨ।

Advertisement

Advertisement
×