ਲੁਧਿਆਣਾ: ਗੁਰੂ ਨਾਨਕ ਦੇਵ ਇੰਜਨੀਅਰਿੰਗ ਨੇ ਆਪਣਾ 65ਵਾਂ ਸਥਾਪਨਾ ਦਿਵਸ ਮਨਾਇਆ। ਕਾਲਜ ਦੀ ਸਥਾਪਨਾ ਭਾਰਤ ਦੇ ਪਹਿਲੇ ਰਾਸ਼ਟਰਪਤੀ ਸਵਰਗੀ ਡਾ. ਰਾਜਿੰਦਰ ਪ੍ਰਸ਼ਾਦ ਵੱਲੋਂ 1956 ਵਿੱਚ ਕੀਤੀ ਗਈ ਸੀ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਗੁਰਦੁਆਰਾ ਸਾਹਿਬ ਤੋਂ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਨਾਲ ਕੀਤੀ ਗਈ। ਇਸ ਦੌਰਾਨ ਕਾਲਜ ਦੇ ਇੰਜਨੀਅਰਿੰਗ ਅਤੇ ਆਰਕੀਟੈਕਚਰ ਦੇ ਵਿਦਿਆਰਥੀਆਂ ਨੇ ਇਕ ਮਿਨੀ ਪ੍ਰਾਜੈਕਟ ਪ੍ਰਦਰਸ਼ਨੀ ਲਗਾ ਕੇ ਆਪਣੇ ਨਵੇਂ ਪ੍ਰਾਜੈਕਟਾਂ ਨੂੰ ਪ੍ਰਦਰਸ਼ਿਤ ਕੀਤਾ। ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਕੋਆਰਡੀਨੇਟਰ ਡਾ. ਅਰਵਿੰਦ ਢੀਂਗਰਾ ਨੇ ਵਿਦਿਆਰਥੀਆਂ ਨੂੰ ਨਵੇਂ ਪ੍ਰਾਜੈਕਟ ਬਣਾਉਣ ਅਤੇ ਬਣੇ ਹੋਏ ਪ੍ਰਾਜੈਕਟਾਂ ਵਿੱਚ ਹੋਰ ਵਧੀਆ ਬਦਲਾਵ ਕਰਨ ਲਈ ਹਰ ਸੰਭਵ ਮਦਦ ਦੇਣ ਦਾ ਵਾਅਦਾ ਕੀਤਾ। -ਖੇਤਰੀ ਪ੍ਰਤੀਨਿਧ