ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਾਲਜ ਦਾ ਨਤੀਜਾ ਸ਼ਾਨਦਾਰ

ਲੁਧਿਆਣਾ: ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੀਕਾਮ ਛੇਵਾਂ ਸਮੈਸਟਰ ਦੇ ਐਲਾਨੇ ਨਤੀਜੇ ’ਚ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂ ਹੋਰ ਉੱਚਾ ਕੀਤਾ ਹੈ। ਕਾਲਜ ਦੀ ਵਿਦਿਆਰਥਣ...
Advertisement

ਲੁਧਿਆਣਾ: ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੀਕਾਮ ਛੇਵਾਂ ਸਮੈਸਟਰ ਦੇ ਐਲਾਨੇ ਨਤੀਜੇ ’ਚ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂ ਹੋਰ ਉੱਚਾ ਕੀਤਾ ਹੈ। ਕਾਲਜ ਦੀ ਵਿਦਿਆਰਥਣ ਮਨਰੂਪ ਕੌਰ ਨੇ 85.57 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਪਹਿਲਾ, ਰਮਨਦੀਪ ਕੌਰ ਨੇ 84.95 ਫੀਸਦੀ ਨਾਲ ਕਾਲਜ ਵਿੱਚੋਂ ਦੂਜਾ ਅਤੇ ਦੀਪਤੀ ਸੋਹਲ ਨੇ 82.38 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਗਵਰਨਿੰਗ ਬਾਡੀ ਦੇ ਜਨਰਲ ਸਕੱਤਰ ਇੰਜ. ਗੁਰਵਿੰਦਰ ਸਿੰਘ ਸਰਨਾ ਅਤੇ ਕਾਲਜ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ 

 

Advertisement

 

Advertisement