ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਅਕਤੂਬਰ
ਸਾਬਕਾ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਵਿੰਦਰ ਸਿੰਘ ਜਵੱਦੀ ਨੇ ਵਾਰਡ ਨੰਬਰ 70 ਦੇ ਵੱਖ ਵੱਖ ਮੁਹੱਲਿਆਂ ਅਤੇ ਕਲੋਨੀਆਂ ਵਿੱਚ ਪਿਛਲੇ ਪੰਜ ਸਾਲਾਂ ਤੋਂ ਰੁਕੇ ਵਿਕਾਸ ਕੰਮਾਂ ਅਤੇ ਗੰਦਗੀ ਦੇ ਲੱਗੇ ਢੇਰਾਂ ਤੋਂ ਪ੍ਰੇਸ਼ਾਨ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ।
ਸ੍ਰੀ ਜਵੱਦੀ ਨੇ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਮਦਦ ਨਾਲ ਸ਼ਹੀਦ ਕਰਨੈਲ ਸਿੰਘ ਨਗਰ ਫੇਸ-1 ਵਿੱਚ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਵੱਲੋਂ ਇਸ ਇਲਾਕੇ ਨੂੰ ਪੰਜ ਸਾਲ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਜਿਸ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਪੂਰੀ ਵਾਹ ਲਗਾਉਣਗੇ।
ਇਸ ਮੌਕੇ ਪਾਰਕਾਂ ਵਿੱੱਚ ਲੋੜ ਤੋਂ ਵੱਧ ਫੈਲੇ ਹੋਏ ਦਰੱਖਤਾਂ ਦੀ ਕਟਾਈ ਕਰ ਕੇ ਸੁੰਦਰਤਾ ਦਾ ਮਾਡਲ ਤਿਆਰ ਕੀਤਾ ਗਿਆ।
ਇਸ ਮੌਕੇ ਭੁਪਿੰਦਰ ਸਿੰਘ ਕੈਂਥ, ਗੁਰਜੱਸ ਸਿੰਘ, ਮੋਤੀ ਲਾਲ, ਇਸ਼ਾਨ, ਬਲਜੀਤ ਸਿੰਘ, ਮਨਜੀਤ ਸਿੰਘ ਪਠਾਨੀਆ, ਬਰੋਨੀ ਜਵੱਦੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਹਾਜ਼ਰ ਸਨ।