ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਫਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਦੇਸ਼ ਦੇ ਵੱਖ -ਵੱਖ ਰਾਜਾਂ ਅੰਦਰ ਵੱਸਦੇ ਗੁਰੂ ਨਾਨਕ ਨਾਮ ਲੇਵਾ ਸਿਕਲਗਰ ਤੇ ਵਣਜਾਰੇ ਸਿੱਖ ਭਾਈਚਾਰੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸ਼੍ਰੋਮਣੀ ਕਮੇਟੀ ਯਤਨਸ਼ੀਲ ਹੈ ਅਤੇ ਉਨ੍ਹਾਂ ਨੂੰ ਪੰਥ ਦੀ ਮੁੱਖ ਧਾਰਾ ਨਾਲ ਜੋੜਨ ਲਈ ਕੰਮ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਇਹ ਪ੍ਰਗਟਾਵਾ ਸਿੱਖ ਕੌਂਸਲ ਆਫ਼ ਸਕਾਟਲੈਂਡ ਦੇ ਮੁੱਖ ਸੇਵਾਦਾਰ ਗੁਰਦੀਪ ਸਿੰਘ ਸਮਰਾ ਦੀ ਅਗਵਾਈ ਹੇਠ ਵਫ਼ਦ ਨਾਲ ਗੱਲਬਾਤ ਕਰਦਿਆਂ ਕੀਤਾ। ਕੌਂਸਲ ਵੱਲੋਂ ਗੁਰਦੀਪ ਸਿੰਘ ਸਮਰਾ, ਗੁਰਮੇਲ ਸਿੰਘ ਧਾਮੀ (ਗਲਾਸਗੋ), ਇੰਡੀਆ ਇਕਾਈ ਦੇ ਪ੍ਰਮੁੱਖ ਤਰਨਦੀਪ ਸਿੰਘ ਸੰਧਰ ਅਤੇ ਮੀਡੀਆ ਸਲਾਹਕਾਰ ਰਣਜੀਤ ਸਿੰਘ ਖਾਲਸਾ ਨੇ ਐਡਵੋਕੇਟ ਧਾਮੀ ਵੱਲੋਂ ਧਾਰਮਿਕ, ਵਿੱਦਿਅਕ ਅਤੇ ਸਮਾਜਿਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਿਰੀ ਸਾਹਿਬ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ।