ਕੰਪਨੀ ਦੇ ਮਜ਼ਦੂਰਾਂ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਕੰਪਨੀ ਦੇ ਮਜ਼ਦੂਰਾਂ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਅਕਤੂਬਰ

ਲਿਨਫੌਕਸ ਕੰਪਨੀ ਦੇ ਸੰਘਰਸ਼ਸ਼ੀਲ ਮਜ਼ਦੂਰਾਂ ਵੱਲੋਂ ਪਿਛਲੇ ਚਾਰ ਮਹੀਨਿਆਂ ਤੋਂ ਨਾਜਾਇਜ਼ ਤੌਰ ’ਤੇ ਹਟਾਏ ਗਏ ਕਾਮਿਆਂ ਦੀ ਬਹਾਲੀ ਅਤੇ ਆਪਣੀਆਂ ਹੱਕੀ ਮੰਗਾਂ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਇਕ ਮੰਗ ਪੱਤਰ ਸੌਂਪਿਆ ਗਿਆ।

ਲਿਨਫੌਕਸ ਮਜ਼ਦੂਰ ਯੂਨੀਅਨ ਨੇ ਸਥਾਨਕ ਪ੍ਰਸ਼ਾਸਨ, ਕਿਰਤ ਵਿਭਾਗ, ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੇ ਮਜ਼ਦੂਰ ਦੋਖੀ ਤੇ ਕਾਰਪੋਰੇਟ ਪੱਖੀ ਨਿਭਾਏ ਜਾ ਰਹੇ ਰੋਲ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਉਨ੍ਹਾਂ ਕਾਮਿਆਂ ਦੀ ਬਹਾਲੀ, ਨਾਜਾਇਜ਼ ਤਨਖਾਹ ਕਟੌਤੀ ਵਾਪਸ ਦਿਵਾਉਣ, ਬਾਂਡ ਫਾਰਮ ਰੱਦ ਕਰਵਾਉਣ, ਯੂਨੀਅਨ ਬਣਾਉਣ ਅਤੇ ਜਮਹੂਰੀ ਅਧਿਕਾਰੀ ਬਹਾਲ ਕਰਵਾਉਣ ਦੇ ਨਾਲ-ਨਾਲ ਨਵੇਂ ਖੇਤੀ ਕਾਨੂੰਨ, ਕਿਰਤ ਕਾਨੂੰਨ ਵਿੱਚ ਸੋਧਾਂ ਤੇ ਠੇਕੇਦਾਰੀ ਸਿਸਟਮ ਬੰਦ ਕਰਨ, ਅੱਠ ਘੰਟੇ ਦਿਹਾੜੀ ਅਤੇ ਪੈਨਸ਼ਨ ਦੀ ਗਰੰਟੀ ਆਦਿ ਦੇਣ ਦੀ ਮੰਗ ਕੀਤੀ। ਇਸ ਮੌਕੇ ਮਜ਼ਦੂਰ ਆਗੂ ਮਲਕੀਤ ਸਿੰਘ, ਸੁਰਿੰਦਰ ਸਿੰਘ ਅਤੇ ਹਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਹਲਕੇ ਦੇ ਵਿਧਾਇਕ ਨੇ ਚਾਰ ਮਹੀਨਿਆਂ ਤੋਂ ਲਟਕੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਜਲਦੀ ਹੀ ਵੱਖ-ਵੱਖ ਜੱਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All