ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਜਨਵਰੀ
ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਨੇ ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਖ਼ਿਲਾਫ਼ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਹੇਠਲੇ ਵਫ਼ਦ ਨੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਮੁਹੰਮਦ ਮੁਸਤਫ਼ਾ ਵੱਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਅਤੇ ਵੱਖ-ਵੱਖ ਫਿਰਕਿਆਂ ਵਿੱਚ ਤਣਾਅ ਪੈਦਾ ਕਰਨ ਲਈ ਜਨਤਕ ਤੌਰ ’ਤੇ ਗ਼ਲਤ ਬਿਆਨਬਾਜ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਜਾਣਬੁੱਝ ਕੇ ਮੁਹੰਮਦ ਮੁਸਤਫ਼ਾ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।