DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੋਕਾਂ ਲਈ ਸਹੂਲਤਾਂ ਦੇ ਮਾੜੇ ਪ੍ਰਬੰਧਾਂ ’ਤੇ ਚਿੰਤਾ ਜਤਾਈ

ਨਿਗਮ ਕਮਿਸ਼ਨਰ ਨੂੰ ਪੱਤਰ ਲਿਖ ਕੇ ਫੌਰੀ ਕਾਰਵਾਈ ਦੀ ਮੰਗ ਕੀਤੀ

  • fb
  • twitter
  • whatsapp
  • whatsapp
Advertisement

ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਸ਼ਹਿਰ ਦੇ ਬਹੁਤੇ ਇਲਾਕਿਆਂ, ਖ਼ਾਸ ਕਰ ਲੁਧਿਆਣਾ (ਪੱਛਮੀ) ਹਲਕੇ ਅਧੀਨ ਆਉਂਦੇ ਖੇਤਰ ਵਿੱਚ ਨਾਗਰਿਕ ਸਹੂਲਤਾਂ ਦੇ ਮਾੜੇ ਪ੍ਰਬੰਧਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕ ਬੁਨਿਆਦੀ ਨਾਗਰਿਕ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੂੰ ਪੱਤਰ ਲਿਖ ਕੇ ਸਾਰੇ ਹਾਲਾਤ ਤੋਂ ਜਾਣੂ ਕਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੱਛਮੀ ਹਲਕੇ ਵਿੱਚ ਦਹਾਕਿਆਂ ਪੁਰਾਣੀ ਸੀਵਰੇਜ ਪਾਈਪ ਲਾਈਨ ਖਸਤਾ ਹਾਲਤ ਵਿਚ ਹੈ, ਜਿਸ ਕਾਰਨ ਮੌਨਸੂਨ ਦੌਰਾਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਹਲਕੇ ਦੀਆਂ ਕਾਲੋਨੀਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਗੰਦਾ ਪਾਣੀ ਘਰਾਂ ਵਿੱਚ ਦਾਖ਼ਲ ਹੋ ਜਾਂਦਾ ਹੈ। ਦੀਵਾਨ ਨੇ ਕਿਹਾ ਕਿ ਹਰ ਮੌਨਸੂਨ ਵਿੱਚ ਲੁਧਿਆਣਾ ਨਗਰ ਨਿਗਮ ਵੱਲੋਂ ਸੀਵਰੇਜ ਲਾਈਨਾਂ ਦੀ ਡੀ-ਸਿਲਟਿੰਗ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਇਹ ਕਾਰਵਾਈ ਕਾਗਜ਼ਾਂ ਤੱਕ ਹੀ ਸੀਮਿਤ ਰਹਿੰਦੀ ਹੈ। ਉਨ੍ਹਾਂ ਜ਼ੋਰ ਦਿੰਦਿਆਂ, ਕਿਹਾ ਕਿ ਇਸਦਾ ਸਥਾਈ ਹੱਲ ਪੁਰਾਣੀਆਂ ਪਾਈਪ ਲਾਈਨਾਂ ਦੀ ਥਾਂ ਵੱਡੀਆਂ ਲਾਈਨਾਂ ਵਿਛਾਉਣਾ ਹੈ।

Advertisement

ਉਨ੍ਹਾਂ ਮੰਗ ਕੀਤੀ ਕਿ ਮੌਨਸੂਨ ਤੋਂ ਪਹਿਲਾਂ ਲੁਧਿਆਣਾ (ਪੱਛਮੀ) ਦੇ ਸਾਰੇ ਸੀਵਰੇਜ ਪੁਆਇੰਟਾਂ (ਅੱਪ ਅਤੇ ਡਾਊਨ) ਦੀ ਸੁਪਰ ਸਕਸ਼ਨ ਮਸ਼ੀਨਾਂ ਨਾਲ ਪੂਰੀ ਤਰ੍ਹਾਂ ਸਫ਼ਾਈ ਕਰਵਾਈ ਜਾਵੇ।

Advertisement

Advertisement
×