ਖੇਤਰੀ ਪ੍ਰਤੀਨਿਧ
ਲੁਧਿਆਣਾ, 5 ਫ਼ਰਵਰੀ
ਦੇਸ਼ ਦੇ ਲੋਕਾਂ ਨਾਲ ਵੱਡੇ ਵਾਅਦੇ ਕਰਕੇ ਕੇਂਦਰ ਦੀ ਰਾਜ ਸੱਤਾ ਤੇ ਕਾਬਜ਼ ਹੋਈ ਬੀਜੇਪੀ ਦੀ ਮੋਦੀ ਸਰਕਾਰ ਸਾਰੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਸਭ ਦਾ ਵਿਕਾਸ ਦੀ ਬਜਾਏ ਸਿਰਫ ਅਡਾਨੀਆਂ-ਅੰਬਾਨੀਆਂ ਦੇ ਵਿਕਾਸ ਨੂੰ ਮੁੱਖ ਰੱਖ ਕੇ ਦੇਸ਼ ਦੇ ਕਮਾਊ ਅਦਾਰਿਆਂ ਨੂੰ ਉਨ੍ਹਾਂ ਦੀ ਝੋਲੀ ’ਚ ਪਾ ਕੇ ਰੁਜ਼ਗਾਰ ਦੀ ਥਾਂ ਬੇਰੁਜ਼ਗਾਰੀ ਪੈਦਾ ਕਰਨ ਵੱਲ ਵਧ ਰਹੀ ਹੈ। ਪੰਜਾਬ ਦੀਆਂ ਜਨਤਕ – ਜਮਹੂਰੀ , ਇਨਕਲਾਬੀ ਤੇ ਤਰਕਸ਼ੀਲ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਦੇ ਇਸ ਵਰਤਾਰੇ ਦੀ ਨਿਖੇਧੀ ਕੀਤੀ। ਇਨਕਲਾਬੀ ਕੇਂਦਰ ਪੰਜਾਬ, ਜਮਹੂਰੀ ਅਧਿਕਾਰ ਸਭਾ ਪੰਜਾਬ, ਤਰਕਸ਼ੀਲ ਸੁਸਾਇਟੀ ਪੰਜਾਬ, ਮਹਾਂ ਸਭਾ ਲੁਧਿਆਣਾ, ਇਨਕਲਾਬੀ ਮਜ਼ਦੂਰ ਕੇਂਦਰ ਦੇ ਆਗੂਆਂ ਜਸਵੰਤ ਜੀਰਖ, ਸਤੀਸ਼ ਸੱਚਦੇਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਮੰਨ ਕੇ, ਦੇਸ਼ ਦਾ ਮਹੌਲ ਸ਼ਾਂਤ ਕਰਨਾ ਚਾਹੀਦਾ ਹੈ।