ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਮਾਰਚ
ਜੁਆਇੰਟ ਕੌਂਸਲ ਆਫ ਟਰੇਡ ਯੂਨੀਅਨਜ਼ ਨੇ ਕੇਂਦਰ ਸਰਕਾਰ ਵੱਲੋਂ ਈਪੀਐਫ ’ਤੇ ਵਿਆਜ ਦਰ ਘਟਾਉਣ ਦੀ ਨਿਖੇਧੀ ਕੀਤੀ ਹੈ। ਅੱਜ ਇੱਥੇ ਸਵਰਨ ਸਿੰਘ ਪ੍ਰਧਾਨ ਇੰਟਕ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਏਟਕ ਵੱਲੋਂ ਡੀਪੀ ਮੋੜ, ਸੀਟੂ ਵੱਲੋਂ ਜਤਿੰਦਰ ਸਿੰਘ ਤੇ ਸੀਟੀਯੂ ਪੰਜਾਬ ਵੱਲੋਂ ਪਰਮਜੀਤ ਸਿੰਘ ਹਾਜ਼ਰ ਹੋਏ। ਮੀਟਿੰਗ ਵਿੱਚ ਕੇਂਦਰ ਦੇ ਈਪੀਐਫ ਦੀ ਵਿਆਜ ਦਰ ਘਟਾਉਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਸ਼ੰਘਰਸ਼ ਦੀ ਚਿਤਾਵਨੀ ਦਿੱਤੀ ਹੈ।