ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਆਪਣੀਆਂ ਮੰਗਾਂ ਸਬੰਧੀ ਬੇਰੁਜ਼ਗਾਰ ਲਾਈਨਮੈਨਾਂ ਦੇ ਸ਼ਾਂਤਮਈ ਧਰਨੇ ਨੂੰ ਖਦੇੜਨ ਲਈ ਪੁਲੀਸ ਵੱਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਅਰਬਨ ਸਰਕਲ ਲੁਧਿਆਣਾ ਨੇ ਨਿਖੇਧੀ ਕਰਦਿਆਂ ਬੇਰੁਜ਼ਗਾਰ ਲਾਈਨਮੈਨਾਂ ਨੂੰ ਬਿਨਾਂ ਸ਼ਰਤ ਪਾਵਰਕੌਮ ਅਤੇ ਟਰਾਂਸਕੋ ਅਧੀਨ ਪੱਕੀ ਭਰਤੀ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਸਰਕਲ ਪ੍ਰਧਾਨ ਜ਼ਮੀਰ ਹੁਸੈਨ, ਸਕੱਤਰ ਨਛੱਤਰ ਸਿੰਘ ਅਤੇ ਮੰਡਲ ਲਲਤੋਂ ਕਲਾਂ ਦੇ ਪ੍ਰਧਾਨ ਚਮਕੌਰ ਸਿੰਘ ਨੇ ਕਿਹਾ ਕਿ ਸਿਸਟਮ ਬਦਲਣ ਦਾ ਨਾਅਰਾ ਦੇ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਸੱਤਾ ਮਿਲਦੇ ਸਾਰ ਰੰਗ ਬਦਲ ਲਿਆ ਹੈ।