ਏਆਈ ਨਾਲ ਦਰਬਾਰ ਸਾਹਿਬ ਦੀ ਵੀਡੀਓ ਬਣਾਉਣ ਦੀ ਨਿਖੇਧੀ
ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵੱਲੋਂ ਪਿਛਲੇ ਕੁਝ ਅਰਸੇ ਤੋਂ ਲਗਾਤਾਰ ਏ.ਆਈ (19) ਰਾਹੀਂ ਤਿਆਰ ਕੀਤੀਆਂ ਜਾ ਰਹੀਆਂ ਦਰਬਾਰ ਸਾਹਿਬ ਨਾਲ ਸਬੰਧਤ ਵਿਵਾਦਿਤ ਅਤੇ ਇਤਰਾਜ਼ਯੋਗ ਵੀਡੀਓ ਸਬੰਧੀ ਭਾਰੀ ਰੋਸ ਪ੍ਰਗਟਾਵਾ ਕੀਤਾ ਗਿਆ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਦੀ ਅਗਵਾਈ...
Advertisement
ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵੱਲੋਂ ਪਿਛਲੇ ਕੁਝ ਅਰਸੇ ਤੋਂ ਲਗਾਤਾਰ ਏ.ਆਈ (19) ਰਾਹੀਂ ਤਿਆਰ ਕੀਤੀਆਂ ਜਾ ਰਹੀਆਂ ਦਰਬਾਰ ਸਾਹਿਬ ਨਾਲ ਸਬੰਧਤ ਵਿਵਾਦਿਤ ਅਤੇ ਇਤਰਾਜ਼ਯੋਗ ਵੀਡੀਓ ਸਬੰਧੀ ਭਾਰੀ ਰੋਸ ਪ੍ਰਗਟਾਵਾ ਕੀਤਾ ਗਿਆ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਸਮੁੱਚੇ ਸਟਾਫ਼ ਵੱਲੋਂ ਅਜਿਹੀਆਂ ਘਿਨੌਣੀਆਂ ਹਰਕਤਾਂ ਲਈ ਜ਼ਿੰਮੇਵਾਰ ਅਨਸਰਾਂ ਨੂੰ ਨੱਥ ਪਾਉਣ ਲਈ ਸਰਕਾਰ ਨੂੰ ਅਪੀਲ ਕੀਤੀ ਗਈ। ਉਨ੍ਹਾਂ ਅਜਿਹੇ ਅਨਸਰਾਂ ਦੇ ਨਾਪਾਕ ਇਰਾਦਿਆਂ ਤੇ ਨਾ- ਸਹਿਣਯੋਗ ਹਰਕਤਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ।
Advertisement
Advertisement
×