ਮੰਨੀਆਂ ਮੰਗਾਂ ਲਾਗੂ ਨਾ ਕਰਨ ਦੀ ਨਿਖੇਧੀ
ਦੋਰਾਹਾ: ਅੱਜ ਇਥੇ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਮੁਰਾਰੀ ਲਾਲ ਗੋਇਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਅਰੰਭ ਵਿੱਚ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ, ਠਾਕੁਰ ਸਿੰਘ ਅਤੇ ਮਹਿੰਦਰ ਸਿੰਘ ਮੂੰਡੀ ਦੇ ਅਕਾਲ ਚਲਾਣੇ ਤੇ ਦੋ...
Advertisement
ਦੋਰਾਹਾ: ਅੱਜ ਇਥੇ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਮੁਰਾਰੀ ਲਾਲ ਗੋਇਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਅਰੰਭ ਵਿੱਚ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ, ਠਾਕੁਰ ਸਿੰਘ ਅਤੇ ਮਹਿੰਦਰ ਸਿੰਘ ਮੂੰਡੀ ਦੇ ਅਕਾਲ ਚਲਾਣੇ ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਿੱਤ ਵਿਭਾਗ ਵੱਲੋਂ ਪੈਨਸ਼ਨਰਜ਼ ਤੇ 200 ਰੁਪਏ ਪ੍ਰਤੀ ਮਹੀਨਾ ਲਾਏ ਵਿਕਾਸ ਟੈਕਸ ਦੀ ਨਿੰਦਾ ਕਰਦਿਆਂ ਸਰਕਾਰ ਤੋਂ ਇਸ ਪੱਤਰ ਨੂੰ ਵਾਪਸ ਲੈਣ ਅਤੇ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਨਾ ਕਰਨ ਦੀ ਮੰਗ ਕੀਤੀ ਗਈ। ਮੁੱਖ ਮੰਤਰੀ ਵੱਲੋਂ ਪੈਨਸ਼ਨਰਜ਼ ਜੁਆਇੰਟ ਫਰੰਟ ਨੂੰ ਗੱਲਬਾਤ ਲਈ ਵਾਰ ਵਾਰ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਮੌਕੇ ਗੁਰਦਿਆਲ ਦਲਾਲ, ਮੁਰਾਰੀ ਲਾਲ ਗੋਇਲ, ਰਣਜੀਤ ਸਿੰਘ ਟਿਵਾਣਾ, ਰੁਪਿੰਦਰ ਸਿੰਘ, ਕਰਮ ਸਿੰਘ ਜਟਾਣਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×