ਨਿੱਜੀ ਪੱਤਰ ਪ੍ਰੇਰਕ
ਖੰਨਾ, 26 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬੀਤੇ ਦਿਨ ਪਾਵਰਕੌਮ ਦਫ਼ਤਰ ਪਟਿਆਲਾ ਅੱਗੇ ਸ਼ਾਂਤਮਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ’ਤੇ ਪੁਲੀਸ ਦੁਆਰਾ ਕੀਤੇ ਅੰਨ੍ਹੇਵਾਹ ਤਸ਼ੱਦਦ ਦਾ ਗੰਭੀਰ ਨੋਟਿਸ ਲੈਂਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਅਤੇ ਸੁਖਦੇਵ ਸਿੰਘ ਨੇ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਬੇਰੁਜ਼ਗਾਰੀ ਦੇ ਝੰਬੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ, ਬੇਰੁਜ਼ਗਾਰਾਂ ’ਤੇ ਲਾਠੀਚਾਰਜ ਕਰਾਉਣ ਵਾਲੇ ਪੰਜਾਬ ਪੁਲੀਸ ਅਧਿਕਾਰੀਆਂ ’ਤੇ ਕਾਰਵਾਈ ਕੀਤੀ ਜਾਵੇ ਅਤੇ ਜ਼ਖ਼ਮੀਆਂ ਦਾ ਇਲਾਜ ਮੁਫ਼ਤ ਕਰਵਾਇਆ ਜਾਵੇ।