32 ਪਿੰਡਾਂ ਦੀ ਜ਼ਮੀਨ ਐਕਵਾਇਰ ਕਰਨ ਵਾਲੀ ਯੋਜਨਾ ਦੀ ਨਿਖੇਧੀ
ਪਾਇਲ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰ ਤੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ 32 ਪਿੰਡਾਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਉਪਜਾਊ ਜ਼ਮੀਨ ਐਕਵਾਇਰ ਕਰਨ ਦੀ ਯੋਜਨਾ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਵੱਲੋ...
Advertisement
ਪਾਇਲ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰ ਤੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ 32 ਪਿੰਡਾਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਉਪਜਾਊ ਜ਼ਮੀਨ ਐਕਵਾਇਰ ਕਰਨ ਦੀ ਯੋਜਨਾ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਵੱਲੋ ਭਾਰਤ ਮਾਲਾ ਪ੍ਰਾਜੈਕਟ, ਗੈਸ ਪਾਈਪ ਲਾਈਨ ਕੱਢਣ, ਹਜ਼ਾਰਾਂ ਏਕੜ ਵਿੱਚ ਵੱਡੇ ਵੱਡੇ ਯਾਰਡ ਤਿਆਰ ਕਰਨ ਤੇ ਅਰਬਨ ਅਸਟੇਟ ਬਣਾਉਣ ਆਦਿ ਯੋਜਨਾਵਾਂ ਤਹਿਤ ਉਪਜਾਊ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ ਤੇ ਸੈਂਕੜੇ ਸਾਲਾਂ ਤੋਂ ਉਥੇ ਆਬਾਦ ਕਿਸਾਨਾਂ ਨੂੰ ਬਾਹਰ ਕੀਤਾ ਜਾ ਰਿਹਾ ਹੈ। ਪਿੰਡ ਜਿਊਂਦ ’ਚ ਕਿਸਾਨ ਲਗਾਤਾਰ ਸ਼ੰਘਰਸ਼ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਇਹ ਨੀਤੀ ਅਤਿ ਨੰਦਣਯੋਗ ਹੈ ਕਿਉਂਕਿ ਇਹ ਯੋਜਨਾਵਾ ਸਿਰਫ਼ ਸਰਮਾਇਦਾਰਾਂ ਨੂੰ ਲਾਭ ਪਹੁੰਚਾਉਣ ਲਈ ਉਲੀਕੀਆਂ ਜਾ ਰਹੀਆਂ ਹਨ। -ਪੱਤਰ ਪ੍ਰੇਰਕ
Advertisement
Advertisement
×