ਲੇਖਿਕਾ ਨੇਗੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਇਥੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਪੰਜਾਬੀ ਲੇਖਿਕਾ ਚੰਦਨ ਨੇਗੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਚੰਦਨ ਨੇਗੀ ਨੇ ਜੰਮੂ ਕਸ਼ਮੀਰ ਵਿੱਚ ਪੈਦਾ ਹੋ ਕੇ ਪੂਰੇ ਗਲੋਬ ਤੇ ਆਪਣੀ ਜਾਣ...
ਇਥੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਪੰਜਾਬੀ ਲੇਖਿਕਾ ਚੰਦਨ ਨੇਗੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਚੰਦਨ ਨੇਗੀ ਨੇ ਜੰਮੂ ਕਸ਼ਮੀਰ ਵਿੱਚ ਪੈਦਾ ਹੋ ਕੇ ਪੂਰੇ ਗਲੋਬ ਤੇ ਆਪਣੀ ਜਾਣ ਪਛਾਣ ਕਰਵਾਈ। ਉਨ੍ਹਾਂ ਨੇ ਜਲੰਧਰ ਵਿੱਚ ਆਖਰੀ ਸਾਹ ਲਏ।
ਪ੍ਰੋ. ਗਿੱਲ ਨੇ ਦੱਸਿਆ ਕਿ ਸ੍ਰੀਮਤੀ ਨੇਗੀ ਦਾ ਜਨਮ ਪੇਸ਼ਾਵਰ (ਪਾਕਿਸਤਾਨ) ਵਿੱਚ 26 ਜੂਨ 1937 ਨੂੰ ਹੋਇਆ ਸੀ। ਉਨ੍ਹਾਂ ਦਾ ਪਰਿਵਾਰ ਪੇਸ਼ਾਵਰ ਤੋਂ 1947 ਵਿੱਚ ਦੇਸ਼ ਵੰਡ ਵੇਲੇ ਜੰਮੂ ਆ ਵੱਸਿਆ ਸੀ। ਵਿਆਹ ਤੋਂ ਬਾਅਦ ਉਹ ਦਿੱਲੀ ਚਲੇ ਗਏ ਤੇ ਆਲ ਇੰਡੀਆ ਰੇਡੀਓ ਜੰਮੂ ਅਤੇ ਕਸ਼ਮੀਰ ਤੋਂ 1969 ਤੋਂ 1978 ਤੱਕ ਪੰਜਾਬੀ ਦਰਪਨ ਪੇਸ਼ ਕਰਦੇ ਰਹੇ। 1975 ਵਿੱਚ ਉਨ੍ਹਾਂ ਨੇ ਕਹਾਣੀਆਂ ਲਿਖਣੀਆਂ ਸ਼ੁਰੂ ਕੀਤੀਆਂ। ਹੁਣ ਤੱਕ ਉਹ 34 ਕਿਤਾਬਾਂ ਗਲਪ ਸਾਹਿਤ ਦੀ ਝੋਲੀ ਪਾ ਚੁੱਕੇ ਸਨ, ਜਿੰਨ੍ਹਾਂ ਵਿੱਚ ਦਸ ਦੇ ਕਰੀਬ ਕਹਾਣੀ ਸੰਗ੍ਰਹਿ, ਪੰਜ ਨਾਵਲ, ਆਪਣੀ ਸਾਹਿਤਕ ਸਵੈ-ਜੀਵਨੀ, 15 ਅਨੁਵਾਦਿਤ ਪੁਸਤਕਾਂ, ਕੁਝ ਸੰਪਾਦਤ ਪੁਸਤਕਾਂ ਅਤੇ ‘ਪੰਜਾਬੀ-ਡੋਗਰੀ ਸ਼ਬਦ ਕੋਸ਼’ ਪ੍ਰਕਾਸ਼ਿਤ ਕਰ ਚੁੱਕੇ ਸਨ। ਉਨ੍ਹਾਂ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ‘ਨੈਸ਼ਨਲ ਐਵਾਰਡ’ ਅਤੇ ਪੰਜਾਬ ਭਾਸ਼ਾ ਵਿਭਾਗ ਵੱਲੋਂ ਸ਼੍ਰੋਮਣੀ ਸਾਹਿਤਕਾਰ ਦਾ ਪੁਰਸਕਾਰ ਵੀ ਮਿਲਿਆ ਸੀ।

