ਪ੍ਰੇਮ ਭੂਸ਼ਨ ਗੋਇਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਉੱਘੇ ਪੰਜਾਬੀ ਸਾਹਿਤਕਾਰ ਪ੍ਰੇਮ ਭੂਸ਼ਨ ਗੋਇਲ ਦੇ ਸਦੀਵੀਂ ਵਿਛੋੜੇ ’ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ। ਅਦਾਕਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਗੋਇਲ ਪੰਜਾਬ ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਰਹੇ। ਉਨ੍ਹਾਂ ਦਾ ਪਰਿਵਾਰ ਜੰਗ ਬਹਾਦਰ ਗੋਇਲ ਵਰਗੇ ੳੱਘੇ ਲੇਖਕਾਂ ਅਤੇ ਬੁਧੀਜੀਵੀਆਂ ਦਾ ਪਰਿਵਾਰ ਹੈ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਪ੍ਰੇਮ ਭੂਸ਼ਨ ਗੋਇਲ ਦੀਆਂ ਲਿਖਤਾਂ ਪੰਜਾਬੀ ਮਾਂ ਬੋਲੀ ਲਈ ਵੱਡੀ ਸੇਵਾ ਹਨ।
ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਸ਼੍ਰੀ ਗੋਇਲ ਦੀਆਂ ਮਾਤ ਭਾਸ਼ਾ ਹਿਤ ਸੇਵਾਵਾਂ ਹਮੇਸ਼ਾ ਯਾਦ ਕੀਤੀਆਂ ਜਾਂਦੀਆਂ ਰਹਿਣਗੀਆਂ। ਉਨ੍ਹਾਂ ਦਾ ਮਿੱਠ ਬੋਲੜਾ ਸੁਬਾਅ ਹਮੇਸ਼ਾ ਯਾਦ ਰੱਖਿਆ ਜਾਂਦਾ ਰਹੇਗਾ ਅਫਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪੋ੍ਰ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਜੀ, ਡਾ. ਲ਼ਖਵਿੰਦਰ ਜੌਹਲ ਜੀ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤੈ੍ਰਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।