DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਤਲ ਹੋਏ ਕਾਂਗਰਸ ਆਗੂ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਤਿਵਾੜੀ ਦੀਆਂ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ: ਅਮਰ ਸਿੰਘ

  • fb
  • twitter
  • whatsapp
  • whatsapp
featured-img featured-img
ਮਰਹੂਮ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਲੋਕ ਸਭਾ ਮੈਂਬਰ ਅਮਰ ਸਿੰਘ।
Advertisement

ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਮਰ ਸਿੰਘ ਅੱਜ ਕਤਲ ਕੀਤੇ ਗਏ ਮਾਛੀਵਾੜਾ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਤੱਖਰਾਂ ਵਿੱਚ ਪੁੱਜੇ। ਇਸ ਮੌਕੇ ਐੱਮ ਪੀ ਅਮਰ ਸਿੰਘ ਨੇ ਮ੍ਰਿਤਕ ਤਿਵਾੜੀ ਦੀ ਪਤਨੀ ਕੁਸੁਮ ਤਿਵਾੜੀ ਅਤੇ ਛੋਟੇ-ਛੋਟੇ ਬੱਚਿਆਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਮਿੰਦਰ ਤਿਵਾੜੀ ਇੱਕ ਜੁਝਾਰੂ ਤੇ ਮਿਹਨਤੀ ਕਾਂਗਰਸੀ ਆਗੂ ਸਨ ਜਿਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਤਾਂ ਉਨ੍ਹਾਂ ਦੀ ਮੌਤ ਨਾਲ ਜਿੱਥੇ ਵੱਡਾ ਘਾਟਾ ਪਿਆ ਹੈ ਉੱਥੇ ਕਾਂਗਰਸ ਪਾਰਟੀ ਨੂੰ ਵੀ ਉਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਐੱਮ ਪੀ ਅਮਰ ਸਿੰਘ ਨੇ ਕਿਹਾ ਕਿ ਪਰਮਿੰਦਰ ਤਿਵਾੜੀ ਨੇ ਕਾਂਗਰਸ ਨੂੰ ਬਲਾਕ ਵਿਚ ਮਜ਼ਬੂਤ ਕਰਨ ਲਈ ਅਤੇ ਧੱਕੇਸ਼ਾਹੀਆਂ ਖਿਲਾਫ਼ ਤੇ ਵਰਕਰਾਂ ਦੇ ਹੱਕ ਵਿੱਚ ਹਮੇਸ਼ਾ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਬੇਸ਼ੱਕ ਪਰਮਿੰਦਰ ਤਿਵਾੜੀ ਦੇ ਕਾਤਲ ਫੜੇ ਗਏ ਪਰ ਪੁਲੀਸ ਇਸ ਮਾਮਲੇ ਦੀ ਗਹੀਨਤਾ ਨਾਲ ਜਾਂਚ ਕਰੇ ਕਿ ਇਸ ਪਿੱਛੇ ਹੋਰ ਵੀ ਜੋ ਵਿਅਕਤੀ ਸ਼ਾਮਲ ਹਨ ਉਨ੍ਹਾਂ ’ਤੇ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਐੱਮ ਪੀ ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪਰਮਿੰਦਰ ਤਿਵਾੜੀ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜੀ ਹੈ ਅਤੇ ਭਵਿੱਖ ਵਿਚ ਪਤਨੀ ਤੇ ਬੱਚਿਆਂ ਦਾ ਸਾਥ ਦੇਵੇਗੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਜਤਿੰਦਰ ਸਿੰਘ ਜੋਗਾ ਬਲਾਲਾ ਵੀ ਮੌਜੂਦ ਸਨ।

Advertisement
Advertisement
×