ਲੁਧਿਆਣਾ: ਸ਼ਹੀਦ ਸੁਖਦੇਵ ਥਾਪਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਭਾਰਤ ਨਗਰ ਲੁਧਿਆਣਾ ਵਿਚ ਅੰਗਰੇਜ਼ੀ ਵਿਸ਼ੇ ਨਾਲ ਸਬੰਧਿਤ ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਲਾਕ ’ਚੋਂ ਕੁੱਲ 19 ਟੀਮਾਂ ਨੇ ਭਾਗ ਲਿਆ। ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੌਦ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਮਾਂਗਟ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਬੋਲਣ ਦੀ ਯੋਗਤਾ ਪੈਦਾ ਕਰਨ ਲਈ ਰੋਲ਼ ਪਲੇਅ ਵਿਧੀ ਬਹੁਤ ਸਹਾਇਕ ਸਿੱਧ ਹੋ ਸਕਦੀ ਹੈ। ਮੁਕਾਬਲੇ ਦੌਰਾਨ ਜੱਜਮੈਂਟ ਦੀ ਭੂਮਿਕਾ ਪ੍ਰੀਤੀ ਬਾਤਿਸ਼, ਗੁਰਸੇਵਕ ਸਿੰਘ, ਜਗਦੀਪ ਸਿੰਘ ਨੇ ਨਿਭਾਈ। -ਖੇਤਰੀ ਪ੍ਰਤੀਨਿਧ