ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਜੁਲਾਈ
ਇੱਕੇ ਅੱਜ ਵੱਖ ਵੱਖ ਸਕੂਲਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਵਿੱਚ ਐੱਨਸੀਸੀ ਕੈਡਿਟਾਂ ਵੱਲੋਂ ਬੂਟੇ ਲਗਾ ਕੇ ਵਾਤਾਵਰਨ ਦੀ ਸਾਂਭ ਸੰਭਾਲ ਦੀ ਸਹੁੰ ਖਾਧੀ ਗਈ। ਏਐੱਨਓ ਫਸਟ ਅਫਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਨੰਬਰ 4 ਪੰਜਾਬ ਏਅਰ ਸਕਾਰਡਨ ਐਨਸੀਸੀ ਲੁਧਿਆਣਾ ਦੇ ਕਮਾਂਡਿੰਗ ਅਫਸਰ ਵਿੰਗ ਕਮਾਂਡਰ ਬੀਐਸ ਗਿੱਲ ਦੇ ਮਾਰਗ ਦਰਸ਼ਨ ਹੇਠ ਸਕੂਲ ਵਿੱਚ ਐੱਨਸੀਸੀ ਕੈਡਿਟਾਂ ਨੇ ਬੂਟੇ ਲਗਾਏ। ਇਸ ਮੌਕਕੇ ਪ੍ਰਿੰਸੀਪਲ ਕਰਨਜੀਤ ਸਿੰਘ, ਰੁਪਿੰਦਰ ਸਿੰਘ ਸੰਧੂ ਹਾਜ਼ਰ ਸਨ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਵਿੱਚ ਵੀ ਪੌਦੇ ਲਗਾਏ ਗਏ। ਸਮਾਗਮ ਵਿੱਚ ਜਸਦੇਵ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਜਦਕਿ ਕੈਪਟਨ ਵੀਕੇ ਸਿਆਲ ਅਤੇ ਅਨਿਲ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ, ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਨਿਲ ਸ਼ਰਮਾ, ਕਿਸ਼ਨ ਸਿੰਘ ਹਾਜ਼ਰ ਸਨ।