ਪੱਤਰ ਪ੍ਰੇਰਕ
ਕੁੱਪ ਕਲਾਂ, 11 ਮਈ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਫ਼ਲ ਅਤੇ ਸਲਾਦ ਸਜਾਵਟ ਮੁਕਾਬਲੇ ਕਰਵਾਏ ਗਏ। ਇਸ ਬਾਰੇ ਸਕੂਲ ਪ੍ਰਬੰਧਕ ਪ੍ਰਧਾਨ ਸੁਖਦੇਵ ਸਿੰਘ, ਐੱਮਡੀ ਗੁਰਮਤਪਾਲ ਸਿੰਘ ਵਾਲੀਆ ਅਤੇ ਪ੍ਰਿੰਸੀਪਲ ਦਲਜੀਤ ਕੌਰ ਨੇ ਦੱਸਿਆ ਨਰਸਰੀ ਕਲਾਸ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਦੇ ਫ਼ਲ ਅਤੇ ਕੱਚੀਆਂ ਸਬਜ਼ੀਆਂ ਦੇ ਸਲਾਦ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਹਿਲੀਆਂ ਪੰਜ ਕਲਾਸਾਂ ’ਚੋਂ ਚੌਥੀ ਕਲਾਸ ਨੇ ਪਹਿਲਾ ਸਥਾਨ ਅਤੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਦੇ ਬੱਚਿਆਂ ’ਚੋਂ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।