DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਈਸੜੂ ਕਾਨਫਰੰਸ ਲਈ ਕਾਂਗਰਸ ਤੇ ਅਕਾਲੀ ਦਲ ਪੱਬਾਂ ਭਾਰ

ਦੋਵਾਂ ਪਾਰਟੀਆਂ ਦੇ ਆਗੂਆਂ ਨੇ ਤਿਆਰੀਆਂ ਦਾ ਜਾਇਜ਼ਾ ਲਿਆ; ਕਾਂਗਰਸ ਵੱਲੋਂ ‘ਆਪ’ ’ਤੇ ਨਿਸ਼ਾਨੇ

  • fb
  • twitter
  • whatsapp
  • whatsapp
featured-img featured-img
ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਅਕਾਲੀ ਆਗੂ ਅਤੇ ਪੁਲੀਸ ਅਧਿਕਾਰੀ।
Advertisement

ਮਾਸਟਰ ਸ਼ਹੀਦ ਕਰਨੈਲ ਸਿੰਘ ਦੀ ਯਾਦ ਵਿੱਚ 15 ਅਗਸਤ ਨੂੰ ਈਸੜੂ ਵਿੱਚ ਹੋਣ ਵਾਲੀਆਂ ਸਿਆਸੀ ਰੈਲੀਆਂ ਸਬੰਧੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਪਾਰਟੀ ਵੱਲੋਂ ਰੈਲੀ ਨੂੰ ਸਫ਼ਲ ਬਣਾਉਣ ਲਈ ਮਲੌਦ ਤੇ ਸਿਆੜ ਵਿੱਚ ਕਾਂਗਰਸੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਈਸੜੂ ਰੈਲੀ ਦਾ ਇਤਿਹਾਸਕ ਇਕੱਠ ਆਉਣ ਵਾਲੀ ਸਰਕਾਰ ਦੀ ਨੀਂਹ ਰੱਖੇਗਾ। ਉਨ੍ਹਾਂ ਆਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਵਿੱਚ ਨਾ ਤਾਂ ਨਸ਼ਾ ਖ਼ਤਮ ਹੋਇਆ ਹੈ ਅਤੇ ਨਾ ਹੀ ਲੋਕਾਂ ਦੀਆਂ ਮੁਸ਼ਕਲਾਂ ਹੱਲ ਹੋਈਆਂ ਹਨ। ਇਸ ਮੌਕੇ ਕਮਲਜੀਤ ਸਿੰਘ ਸਿਆੜ੍ਹ ਅਤੇ ਗੁਰਮੇਲ ਸਿੰਘ ਗਿੱਲ ਸਮੇਤ ਕਈ ਆਗੂ ਹਾਜ਼ਰ ਸਨ।

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਨਨਕਾਣਾ ਸਾਹਿਬ ਸਕੂਲ ਈਸੜੂ ਵਿੱਚ ਸ਼ਹੀਦੀ ਕਾਨਫਰੰਸ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧੀ ਗਰਾਊਂਡ ਵਿੱਚ ਵਿਸ਼ਾਲ ਵਾਟਰਪਰੂਫ ਟੈਂਟ ਲਾਏ ਜਾ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ ਐੱਸ ਐੱਸ ਪੀ ਖੰਨਾ ਦੇ ਨਿਰਦੇਸ਼ਾਂ ਹੇਠ ਪੁਲੀਸ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ। ਇਸ ਕਾਨਫਰੰਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਪਹੁੰਚ ਰਹੀ ਹੈ।

Advertisement

Advertisement

Advertisement
×