DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ਦੀ ਬਰਨਾਲਾ ਰੈਲੀ ਦਿਸ਼ਾਹੀਣ: ਸਾਂਪਲਾ

ਸਾਬਕਾ ਮੰਤਰੀ ਨੇ ਰਾਹੁਲ ਗਾਂਧੀ ਨੂੰ ਨਿਸ਼ਾਨੇ ’ਤੇ ਲਿਅਾ

  • fb
  • twitter
  • whatsapp
  • whatsapp
featured-img featured-img
ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਇੰਦਰਜੀਤ ਵਰਮਾ
Advertisement
ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਪਾਰਟੀ ਕੋਲ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੂੰ ਭੰਡਣ ਤੋਂ ਬਿਨਾਂ ਹੋਰ ਕੋਈ ਮੁੱਦਾ ਨਹੀਂ ਹੈ। ਅੱਜ ਦੁੱਗਰੀ ਸਥਿਤ ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਜੈ ਸਾਂਪਲਾ ਨੇ ਕਾਂਗਰਸ ਪਾਰਟੀ ਵੱਲੋਂ ਬਰਨਾਲਾ ਵਿੱਚ ਕੀਤੀ ਗਈ ਮਗਨਰੇਗਾ ਬਚਾਓ ਰੈਲੀ ਨੂੰ ਮੁੱਦਾਹੀਣ ਅਤੇ ਦਿਸ਼ਾਹੀਣ ਰੈਲੀ ਕਰਾਰ ਦਿੰਦਿਆਂ ਕਿਹਾ ਕਿ ਇਸ ਵਿੱਚ ਮਗਨਰੇਗਾ ਕਾਨੂੰਨ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੀ ਕੋਈ ਗੱਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਨੇ ਸਿਰਫ਼ ਇੰਨਾ ਹੀ ਕਿਹਾ ਕਿ ਕਾਂਗਰਸ ਪਾਰਟੀ ਮਗਨਰੇਗਾ ਕਾਨੂੰਨ ਖ਼ਤਮ ਨਹੀਂ ਹੋਣ ਦੇਵੇਗੀ। ਇਸ ਤੋਂ ਇਲਾਵਾ ਉਨ੍ਹਾਂ ਹੋਰ ਕੋਈ ਵੀ ਗੱਲ ਨਹੀਂ ਕੀਤੀ। ਸ੍ਰੀ ਸਾਂਪਲਾ ਨੇ ਕਿਹਾ ਕਿ ਰਾਹੁਲ ਗਾਂਧੀ ਨਾ ਤਾਂ ਮਗਨਰੇਗਾ ਦੀ ਕੋਈ ਵਿਸ਼ੇਸ਼ਤਾ ਦੱਸ ਸਕੇ ਅਤੇ ਨਾ ਹੀ ਉਨ੍ਹਾਂ ਕੋਲ ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਕਹਿਣ ਦੀ ਕੋਈ ਗੱਲ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਸਿਰਫ਼ ਭਾਜਪਾ ਸਰਕਾਰ ਨੂੰ ਬਦਨਾਮ ਕਰਨ ਲਈ ਗੁੰਮਰਾਹਕੁਨ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਦਾਹੀਣ ਪਾਰਟੀ ਹੈ ਅਤੇ ਉਹ ਸਿਰਫ਼ ਆਪਣੀ ਹੋਂਦ ਬਚਾਉਣ ਲਈ ਝੂਠੀਆਂ ਅਤੇ ਗੁੰਮਰਾਹਕੁਨ ਗੱਲਾਂ ਕਰਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੀ ਅਸਲੀਅਤ ਨੂੰ ਜਾਨਣ ਅਤੇ ਇਸ ਦੀਆਂ ਗੁੰਮਰਾਹਕੁਨ ਗੱਲਾਂ ਤੋਂ ਬਚ ਕੇ ਰਹਿਣ ਕਿਉਂਕਿ ਸਤਾ ਪ੍ਰਾਪਤੀ ਲਈ ਕਾਂਗਰਸ ਪਾਰਟੀ ਤਰਲੋਮਸ਼ੀ ਹੋ ਰਹੀ ਹੈ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ, ਨਵਲ ਜੈਨ, ਨਿਰਮਲ ਨਈਅਰ, ਨਰਿੰਦਰ ਸਿੰਘ ਅਤੇ ਡਾਕਟਰ ਸਤੀਸ਼ ਕੁਮਾਰ ਸਣੇ ਕਈ ਆਗੂ ਹਾਜ਼ਰ ਸਨ।

Advertisement

Advertisement

Advertisement
×