ਸਿੰਘਪੁਰਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਦੇ ਕੋਆਰਡੀਨੇਟਰ ਨਿਯੁਕਤ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਜੂਨ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਨੀਅਰ ਆਗੂ ਕਰਤਿੰਦਰਪਾਲ ਸਿੰਘ ਸਿੰਘਪੁਰਾ ਵਾਈਸ ਚੇਅਰਮੈਨ ਕਾਂਗਰਸ ਐਸਸੀ ਡਿਪਾਰਟਮੈਂਟ ਪੰਜਾਬ ਨੂੰ ਕਾਂਗਰਸ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਬਾਘਾਪੁਰਾਣਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ।
ਇਸ ਮੌਕੇ ਕਰਤਿੰਦਰਪਾਲ ਸਿੰਘ ਸਿੰਘਪੁਰਾ ਦੇ ਕੋਆਰਡੀਨੇਟਰ ਬਨਣ 'ਤੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਰਤਿੰਦਰਪਾਲ ਸਿੰਘ ਸਿੰਘਪੁਰਾ ਨੇ ਐੱਸਸੀ ਡਿਪਾਰਟਮੈਂਟ ਦੇ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਲੰਬਾ ਸਮਾਂ ਦਲਿਤ ਸਮਾਜ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਜਿੱਥੇ ਪਾਰਟੀ ਹਾਈ ਕਮਾਂਡ ਤੋਂ ਮਸਲੇ ਹੱਲ ਕਰਵਾਏ ਹਨ ਉੱਥੇ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਚੋਣਾਂ ਦੌਰਾਨ ਲਗਾਈਆਂ ਡਿਊਟੀਆਂ ਨੂੰ ਵੀ ਆਪਣੇ ਸਾਥੀਆਂ ਨਾਲ ਮਿਲ ਕੇ ਬਾਖੂਬੀ ਨਿਭਾਈਆਂ ਹਨ।
ਇਸ ਮੌਕੇ ਕਰਤਿੰਦਰਪਾਲ ਸਿੰਘ ਸਿੰਘਪੁਰਾ ਨੇ ਇਸ ਨਿਯੁਕਤੀ ਲਈ ਕਾਂਗਰਸ ਹਾਈ ਕਮਾਂਡ ਅਤੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ, ਆਲ ਇੰਡੀਆ ਕਾਂਗਰਸ ਦੇ ਰਾਹੁਲ ਗਾਂਧੀ, ਸ੍ਰੀਮਤੀ ਸੋਨੀਆ ਗਾਂਧੀ, ਭੁਪੇਸ਼ ਬਘੇਲ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਨਗੇ।