ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਏਕੋਟ ਕੌਂਸਲ ਦੀ ਮੀਟਿੰਗ ’ਚ ਸਾਹਮਣੇ ਆਈ ਕਾਂਗਰਸ ਦੀ ਧੜੇਬੰਦੀ

ਇਸ਼ਤਿਹਾਰੀ ਬੋਰਡਾਂ ਦੇ ਮਾਮਲੇ ਵਿੱਚ ਬੇਨਿਯਮੀਆਂ ਤੇ ਭ੍ਰਿਸ਼ਟਾਚਾਰ ਦਾ ਮੁੱਦਾ ਛਾਇਆ; ਭਲਕੇ ਨੂੰ ਮੁੜ ਸੱਦੀ ਮੀਟਿੰਗ
ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਕੌਂਸਲਰ ਗੁਰਜੰਟ ਸਿੰਘ।
Advertisement

ਨਗਰ ਕੌਂਸਲ ਰਾਏਕੋਟ ਦੀ ਸੋਮਵਾਰ ਨੂੰ ਹੋਈ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੀ ਆਪਸੀ ਧੜੇਬੰਦੀ ਉਸ ਸਮੇਂ ਜੱਗ ਜ਼ਾਹਰ ਹੋਈ ਜਦੋਂ ਪ੍ਰਧਾਨ ਸੁਦਰਸ਼ਨ ਜੋਸ਼ੀ ਅਤੇ ਕੌਂਸਲਰ ਗੁਰਜੰਟ ਸਿੰਘ ਦੀ ਅਗਵਾਈ ਵਿੱਚ ਕੁਝ ਹੋਰ ਕੌਂਸਲਰਾਂ ਦੀ ਇਸ਼ਤਿਹਾਰਬਾਜ਼ੀ ਵਾਲੇ ਹੋਰਡਿੰਗ ਲਾਉਣ ਵਿੱਚ ਹੋਈਆਂ ਬੇਨਿਯਮੀਆਂ ਦੇ ਮਾਮਲੇ ਵਿੱਚ ਤਿੱਖੀ ਬਹਿਸ ਹੋਈ। ਕੌਂਸਲਰ ਰਜਿੰਦਰ ਸਿੰਘ ਰਾਜੂ ਨੇ ਨਗਰ ਕੌਂਸਲ ’ਚ ਫੈਲੇ ਭ੍ਰਿਸ਼ਟਾਚਾਰ ਦਾ ਮੁੱਦਾ ਜ਼ੋਰਦਾਰ ਉਠਾਇਆ। ਮੀਟਿੰਗ ਦੌਰਾਨ ਸੁਪਰਡੈਂਟ ਗਗਨ ਉੱਪਲ ਦੀ ਗ਼ੈਰਮੌਜੂਦਗੀ ਕਾਰਨ ਅੱਜ ਦੀ ਮੀਟਿੰਗ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਗਈ।

Advertisement

ਮੀਟਿੰਗ ਦੌਰਾਨ ਕਾਂਗਰਸੀ ਕੌਂਸਲਰ ਗੁਰਜੰਟ ਸਿੰਘ ਨੇ ਇਸ਼ਤਿਹਾਰਬਾਜ਼ੀ ਵਾਲੇ ਹੋਰਡਿੰਗ ਲਾਉਣ ਦੇ ਮਾਮਲੇ ਵਿੱਚ ਰੀਵਿਊ ਕਮੇਟੀ ਵੱਲੋਂ ਨਿਯਮਾਂ ਦੀ ਉਲੰਘਣਾ ਕਰ ਕੇ ਛੋਟੇ-ਵੱਡੇ ਇਸ਼ਤਿਹਾਰੀ ਬੋਰਡਾਂ ਦੀ ਗਿਣਤੀ ਵਿੱਚ ਕੀਤੇ ਵਾਧੇ ਦਾ ਮੁੱਦਾ ਵੀ ਉਠਾਇਆ ਤੇ ਉਨ੍ਹਾਂ ਇਸ ਮਾਮਲੇ ਵਿੱਚ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲਾਏ। ਇਸ ਸਬੰਧੀ ਕਾਰਜਸਾਧਕ ਅਫ਼ਸਰ ਅਮਨਦੀਪ ਸਿੰਘ ਅਤੇ ਪ੍ਰਧਾਨ ਸੁਦਰਸ਼ਨ ਜੋਸ਼ੀ ਨੇ ਬਚਾਅ ਕਰਦਿਆਂ ਕਿਹਾ ਕਿ ਪਿਛਲੇ ਸਾਲ 3 ਦਸੰਬਰ ਨੂੰ ਹੋਈ ਰਿਵਿਊ ਕਮੇਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਏ ਫ਼ੈਸਲੇ ਅਨੁਸਾਰ ਇਹ ਵਾਧਾ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ਕੌਂਸਲਰ ਉਮਾ ਰਾਣੀ ਅਤੇ ਸ਼ਰਨਜੀਤ ਕੌਰ ਨੇ ਸ਼ਹਿਰ ਵਿੱਚ ਸਟਰੀਟ ਲਾਈਟਾਂ ਦਾ ਮੁੱਦਾ ਉਠਾਇਆ। 

Advertisement