ਪਾਇਲ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਨਜ਼ਦੀਕੀ ਪਿੰਡ ਕੋਟਲੀ ਦੇ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਕਾਂਗਰਸ ਨੂੰ ਅਲਵਿਦਾ ਆਖ ਆਪ ਵਿੱਚ ਸ਼ਾਮਿਲ ਹੋਏ ਹਰਿੰਦਰ ਸਿੰਘ ਕੋਟਲੀ, ਧਰਮਪਾਲ ਸਿੰਘ ਕੋਟਲੀ, ਮਨਜੀਤ ਸਿੰਘ ਮੂੰਡੀ, ਸੁਰਿੰਦਰ ਸਿੰਘ, ਸੁਖਜਿੰਦਰ ਸਿੰਘ, ਸੁਖਵੰਤ ਸਿੰਘ ਕੋਟਲੀ ਨੇ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਗਾਰੰਟੀਆਂ ਅਤੇ ਮੁੱਖ ਮੰਤਰੀ ਦੇ ਅਹੁਦੇ ਲਈ ਐਲਾਨੇ ਭਗਵੰਤ ਮਾਨ ਦੀ ਇਮਾਨਦਾਰੀ ਤੇ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਿਲ ਹੋਏ ਹਨ।