ਮਿਹਨਤੀ ਵਰਕਰਾਂ ਨੂੰ ਪੂਰਾ ਸਨਮਾਨ ਦਿੰਦੀ ਹੈ ਕਾਂਗਰਸ: ਬੈਂਸ
ਵਾਰਡ ਨੰਬਰ 46 ਵਿੱਚ ਕੌਂਸਲਰ ਸੁਖਦੇਵ ਸਿੰਘ ਸ਼ੀਰਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿੱਚ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਤੇ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸੁਰਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਸ੍ਰੀ ਬੈਂਸ ਨੇ ਆਸ਼ਾ ਸਿੰਘ ਨੂੰ ਵਾਰਡ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਆਸ਼ਾ ਸਿੰਘ ਕਾਂਗਰਸ ਪਾਰਟੀ ਦੀ ਮਿਹਨਤੀ ਵਰਕਰ ਹੈ ਜੋ ਕਾਫ਼ੀ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਅਜਿਹੀ ਪਾਰਟੀ ਹੈ ਜੋ ਵਰਕਰ ਨੂੰ ਉਸਦਾ ਬਣਦਾ ਮਾਣ-ਸਨਮਾਨ ਦਿੰਦੀ ਹੈ। ਇਸ ਮੌਕੇ ਜ਼ਿਲ੍ਹਾ ਮਹਿਲਾ ਪ੍ਰਧਾਨ ਸੁਰਿੰਦਰ ਕੌਰ ਵੱਲੋਂ ਆਸ਼ਾ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਆਸ਼ਾ ਸਿੰਘ ਨੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਤਹਿ ਦਿਲ ਤੋਂ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਮਨਜੀਤ ਕੌਰ, ਮਨਦੀਪ ਕੌਰ, ਰੁਪਾਲੀ, ਅਮਰਜੀਤ ਕੌਰ, ਪੂਨਮ, ਗੁਰਮੀਤ ਕੌਰ, ਸਿਮਰਨ, ਦੀਪਕ, ਵਾਰਡ ਪ੍ਰਧਾਨ ਹਨੀ ਸ਼ਰਮਾ, ਯੂਥ ਪ੍ਰਧਾਨ ਪੰਕਜ ਅਤੇ ਸਤਨਾਮ ਸਿੰਘ ਆਦਿ ਵੀ ਹਾਜ਼ਰ ਸਨ।
