ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸ ਵੱਲੋਂ ਵੋਟ ਚੋਰੀ ਖ਼ਿਲਾਫ਼ ਹਸਤਾਖ਼ਰ ਮੁਹਿੰਮ 

ਭਾਜਪਾ ਦੀ ਵੋਟ ਚੋਰੀ ਖ਼ਿਲਾਫ਼ ਲੋਕਾਂ ਵਿੱਚ ਭਾਰੀ ਰੋਸ: ਪਵਨ ਦੀਵਾਨ
ਵੋਟ ਚੋਰੀ ਖ਼ਿਲਾਫ਼ ਫ਼ਾਰਮ ਭਰਨ ਮੌਕੇ ਪਵਨ ਦੀਵਾਨ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਭਾਜਪਾ ਵੱਲੋਂ ਚੋਣ ਜਿੱਤਣ ਲਈ ਕੀਤੀ ਜਾ ਰਹੀ ਵੋਟ ਚੋਰੀ ਖ਼ਿਲਾਫ਼ ਸ਼ੁਰੂ ਕੀਤੀ ਹਸਤਾਖ਼ਰੀ ਮੁਹਿੰਮ ਤਹਿਤ ਕਾਂਗਰਸ ਪਾਰਟੀ ਵੱਲੋਂ ਫਾਰਮ ਭਰਵਾਕੇ ਪਾਰਟੀ ਵਰਕਰਾਂ ਵੱਲੋਂ ਲੋਕਾਂ ਨੂੰ ਵੋਟ ਚੋਰੀ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਵੱਲੋਂ ਚਲਾਏ ਜਾ ਰਹੇ ਹਸਤਾਖ਼ਰੀ ਮੁਹਿੰਮ ਤਹਿਤ ਪੰਜਾਬ ਭਰ ਵਿੱਚ 15 ਲੱਖ ਫ਼ਾਰਮ ਭਰਵਾਏ ਜਾ ਰਹੇ ਹਨ, ਜੋ ਪਾਰਟੀ ਵੱਲੋਂ 15 ਅਕਤੂਬਰ ਨੂੰ ਭਾਰਤ ਦੇ ਚੋਣ ਕਮਿਸ਼ਨ ਨੂੰ ਦਿੱਤੇ ਜਾਣਗੇ।

ਸ੍ਰੀ ਦੀਵਾਨ ਨੇ ਕਿਹਾ ਕਿ ਭਾਜਪਾ ਦੀ ਵੋਟ ਚੋਰੀ ਖ਼ਿਲਾਫ਼ ਲੋਕਾਂ ਵਿੱਚ ਭਾਰੀ ਰੋਸ ਹੈ, ਜੋ ਲੋਕਾਂ ਵੱਲੋਂ ਆਪਣੇ ਜ਼ਮਹੂਰੀ ਅਧਿਕਾਰ ਦੀ ਵਰਤੋਂ ਕਰਦਿਆਂ ਦਿੱਤੇ ਫ਼ਤਵੇ ਦੀ ਚੋਰੀ ਹੈ ਜੋ ਹੱਕ ਦੇਸ਼ ਦੇ ਲੋਕਾਂ ਨੂੰ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਡਕਰ ਵੱਲੋਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਾਰਟੀ ਆਗੂ ਰਾਹੁਲ ਗਾਂਧੀ ਵੱਲੋਂ ਪੇਸ਼ ਕੀਤੇ ਗਏ ਪੁਖਤਾ ਸਬੂਤਾਂ ਨੇ ਭਾਜਪਾ ਦੀ ਸੱਚਾਈ ਲੋਕਾਂ ਦੇ ਸਾਹਮਣੇ ਲਿਆ ਦਿੱਤੀ ਹੈ। ਇਸ ਮੌਕੇ ਇੰਦਰਜੀਤ ਕਪੂਰ, ਨੀਰਜ ਬਿਰਲਾ, ਰੋਹਿਤ ਪਾਹਵਾ, ਜੋਗਿੰਦਰ ਸਿੰਘ ਜੰਗੀ, ਤਰਸੇਮ ਲਾਲ, ਰਾਜੀਵ ਕਪੂਰ, ਮਨੂ ਚੌਧਰੀ ਅਤੇ ਅਨੂਪ ਸਿੰਘ ਵੀ ਹਾਜ਼ਰ ਸਨ।

Advertisement

Advertisement
Show comments