ਈਸੜੂ ਕਾਨਫਰੰਸ ਲਈ ਕਾਂਗਰਸ ਵੱਲੋਂ ਤਿਆਰੀਆ ਜ਼ੋਰਾਂ ’ਤੇ
ਇਥੋਂ ਦੇ ਕਾਂਗਰਸ ਦਫ਼ਤਰ ਵਿੱਚ ਹਲਕਾ ਖੰਨਾ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ‘ਗੋਆ ਦੀ ਆਜ਼ਾਦੀ’ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ 15 ਅਗਸਤ ਨੂੰ...
Advertisement
ਇਥੋਂ ਦੇ ਕਾਂਗਰਸ ਦਫ਼ਤਰ ਵਿੱਚ ਹਲਕਾ ਖੰਨਾ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ‘ਗੋਆ ਦੀ ਆਜ਼ਾਦੀ’ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ 15 ਅਗਸਤ ਨੂੰ ਈਸੜੂ ਵਿੱਚ ਕੀਤੀ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਮਾਗਮ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ। ਇਸ ਮੌਕੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ, ਰੁਪਿੰਦਰ ਸਿੰਘ ਰਾਜਾਗਿੱਲ, ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ, ਚੇਅਰਮੈਨ ਸਤਨਾਮ ਸਿੰਘ ਸੋਨੀ, ਸਾਬਕਾ ਪ੍ਰਧਾਨ ਵਿਕਾਸ ਮਹਿਤਾ ਨੇ ਪੰਜਾਬ ਸਰਕਾਰ ਦੀਆਂ ਕਿਸਾਨ, ਮਜ਼ਦੂਰ ਮਾਰੂ ਨੀਤੀਆਂ, ਪੰਜਾਬ ਵਿੱਚ ਵੱਧ ਰਹੀਆਂ ਕਤਲ, ਲੁੱਟ ਖੋਹ ਦੀਆਂ ਘਟਨਾਵਾਂ ਅਤੇ ਫੈਲੇ ਭ੍ਰਿਸ਼ਟਾਚਾਰ ਦਾ ਤਿੱਖਾ ਵਿਰੋ ਧਕੀਤਾ।
Advertisement
Advertisement