DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

NEET ਪ੍ਰੀਖਿਆ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਕਾਂਗਰਸ ਦਾ ਮੁਜ਼ਾਹਰਾ

ਪ੍ਰਸ਼ਨ ਪੱਤਰ ਲੀਕ ਹੋਣ ’ਤੇ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ

  • fb
  • twitter
  • whatsapp
  • whatsapp
Advertisement

ਦੇਸ਼ ਵਿੱਚ ਨੀਟ ਪੇਪਰ ਲੀਕ ਤੇ ਸੀ ਬੀ ਐੱਸ ਈ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਵੱਲੋਂ ਪ੍ਰਧਾਨ ਸੰਜੈ ਤਲਵਾੜ ਦੀ ਅਗਵਾਈ ਹੇਠ ਜਗਰਾਉਂ ਪੁਲ ’ਤੇ ਸ਼ਹੀਦਾਂ ਦੇ ਬੁੱਤਾਂ ਥੱਲੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਬਰਖ਼ਾਸਤ ਕਰਨ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਸੁਰਿੰਦਰ ਡਾਵਰ, ਬਲਵਿੰਦਰ ਸਿੰਘ ਬੈਂਸ, ਪਵਨ ਦੀਵਾਨ, ਕੇ ਕੇ ਬਾਵਾ, ਸੁਰਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਦੇਸ਼ ਭਰ ਤੋਂ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ ਪਰ ਬਾਅਦ ਵਿੱਚ ਇਹ ਸਾਹਮਣੇ ਆਇਆ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ। ਉਨ੍ਹਾਂ ਨੇ ਕਿਹਾ ਨੀਟ ਦਾ ਪੇਪਰ ਲੀਕ ਹੋਣ ਦੀ ਇਹ ਦੂਜੀ ਘਟਨਾ ਹੈ ਪਰ ਇਸ ਮਾਮਲੇ ਵਿੱਚ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

Advertisement

ਆਗੂਆਂ ਨੇ ਮੰਗ ਕੀਤੀ ਕਿ ਵਾਰ-ਵਾਰ ਨੀਟ ਪ੍ਰੀਖਿਆਵਾਂ ਕਰਵਾਉਣ ਵਿੱਚ ਨਾਕਾਮ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐੱਨ ਟੀ ਏ) ਨੂੰ ਭੰਗ ਕੀਤਾ ਜਾਵੇ ਅਤੇ ਨੀਟ ਪ੍ਰੀਖਿਆਵਾਂ ਲਈ ਇੱਕ ਪੂਰੀ ਤਰ੍ਹਾਂ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਵੇ, ਕਿਉਂਕਿ ਇਹ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਨੇ ਸੀ ਬੀ ਐੱਸ ਈ ਦੀ ਔਨਲਾਈਨ ਸਕਰੀਨ ਮਾਰਕਿੰਗ (ਓ ਐੱਸ ਐੱਮ) ਪ੍ਰਣਾਲੀ ਵਿੱਚ ਮਿਲੀਆਂ ਗੰਭੀਰ ਖਾਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸਮੱਸਿਆ ਇਸ ਲਈ ਪੈਦਾ ਹੋਈ ਹੈ, ਕਿਉਂਕਿ ਜਿਸ ਕੰਪਨੀ ਨੂੰ ਇਸ ਦਾ ਠੇਕਾ ਦਿੱਤਾ ਗਿਆ ਹੈ ਉਸ ਕੋਲ ਅਜਿਹੀਆਂ ਪ੍ਰੀਖਿਆਵਾਂ ਕਰਵਾਉਣ ਲਈ ਲੋੜੀਂਦਾ ਤਜਰਬਾ ਅਤੇ ਮੁਹਾਰਤ ਨਹੀਂ ਹੈ। ਕਾਂਗਰਸੀ ਆਗੂਆਂ ਨੇ ਕੰਪਨੀ ਨੂੰ ਸਰਕਾਰ ਨੇ ਵਿਸ਼ੇਸ਼ ਛੋਟਾਂ ਦੇ ਕੇ ਠੇਕਾ ਦਿੱਤਾ ਸੀ ਅਤੇ ਇਸ ਲਈ ਨਿਯਮਾਂ ਵਿੱਚ ਵੀ ਤਬਦੀਲੀਆਂ ਕੀਤੀਆਂ ਗਈਆਂ ਸਨ ਹਾਲਾਂਕਿ ਇਸ ਕੰਪਨੀ ਨੂੰ ਪਹਿਲਾਂ ਤਿਲੰਗਾਨਾ ਸਰਕਾਰ ਵੱਲੋਂ ਬਲੈਕਲਿਸਟ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਆਖ਼ਰ ਇਸ ਕੰਪਨੀ ਨੂੰ ਵਿਸ਼ੇਸ਼ ਰਿਆਇਤਾਂ ਕਿਉਂ ਦਿੱਤੀਆਂ ਗਈਆਂ ਸਨ, ਜਦਕਿ ਇਹ ਵਿਦਿਆਰਥੀਆਂ ਦੇ ਭਵਿੱਖ ਅਤੇ ਕਰੀਅਰ ਨਾਲ ਖਿਲਵਾੜ ਕਰ ਰਹੀ ਹੈ।

Advertisement

Advertisement
×