ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਾਂਗਰਸ ਐੱਸਸੀ ਵਿੰਗ ਦੀ ਮੀਟਿੰਗ

ਸੰਵਿਧਾਨ ਬਚਾਓ ਰੈਲੀਆਂ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 14 ਜੁਲਾਈ

Advertisement

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸਸੀ ਵਿੰਗ ਦੀ ਮੀਟਿੰਗ ਸਰਕਟ ਹਾਊਸ ’ਚ ਹੋਈ ਜਿਸ ਵਿੱਚ ਪੰਜਾਬ ਭਰ ’ਚੋਂ ਵੱਡੀ ਗਿਣਤੀ ਵਿੱਚ ਅਹੁਦੇਦਾਰਾਂ ਨੇ ਹਿੱਸਾ ਲਿਆ ਅਤੇ ਆਲ ਇੰਡੀਆ ਕਾਂਗਰਸ ਐੱਸਸੀ ਵਿੰਗ ਦੇ ਨਵ-ਨਿਯੁਕਤ ਚੇਅਰਮੈਨ ਰਾਜਿੰਦਰਪਾਲ ਗੌਤਮ ਦੀ ਪੰਜਾਬ ਫੇਰੀ ਸਬੰਧੀ ਵਿਚਾਰਾਂ ਕੀਤੀਆਂ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਪਰਮਿੰਦਰ ਸਿੰਘ ਸਮਾਣਾ ਉਪ ਚੇਅਰਮੈਨ ਪੰਜਾਬ, ਜੰਗ ਬਹਾਦਰ ਸਾਬਕਾ ਕੋ-ਚੇਅਰਮੈਨ, ਕਰਤਿੰਦਰ ਪਾਲ ਸਿੰਘ ਸਿੰਘਪੁਰਾ ਉਪ ਚੇਅਰਮੈਨ, ਸੁਖਵਿੰਦਰ ਸਿੰਘ ਬਿੱਲੂ ਖੇੜਾ ਉਪ ਚੇਅਰਮੈਨ ਨੇ ਕੀਤੀ ਅਤੇ ਐਸਸੀ ਡਿਪਾਰਟਮੈਂਟ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪ੍ਰੋਗਰਾਮ ਤਿਆਰ ਕੀਤਾ ਗਿਆ।

ਆਗੂਆਂ ਨੇ ਕਿਹਾ ਕਿ ਐੱਸਸੀ ਵਿੰਗ ਵੱਲੋਂ ਦਲਿਤ ਸਮਾਜ ਨੂੰ ਜ਼ਮੀਨੀ ਪੱਧਰ ਤੇ ਆ ਰਹੀਆਂ ਸਮੱਸਿਆਵਾਂ ਦਾ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਹੱਲ ਕਰਵਾਉਣ ਦਾ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਪੂਰੇ ਦੇਸ਼ ਵਿੱਚ ਜਾਤ-ਪਾਤ ਅਤੇ ਧਰਮ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ।

ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਦਲਿਤ ਸਮਾਜ ਪੰਜਾਬ ਦੇ ਸਾਰੇ ਹਲਕਿਆਂ ਵਿੱਚ ਹੋ ਰਹੀਆਂ ਸੰਵਿਧਾਨ ਬਚਾਓ ਰੈਲੀਆਂ ’ਚ ਵੱਡੇ ਪੱਧਰ ’ਤੇ ਸ਼ਮੂਲੀਅਤ ਕਰੇਗਾ ਤਾਂ ਜੋ ਭਾਰਤੀ ਜਨਤਾ ਪਾਰਟੀ ਵੱਲੋਂ ਸੰਵਿਧਾਨ ਨੂੰ ਖ਼ਤਮ ਕਰਨ ਦੀਆਂ ਸਾਜਿਸ਼ਾਂ ਖ਼ਿਲਾਫ਼ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੇ ਸੰਵਿਧਾਨ ਬਚਾਓ ਪ੍ਰੋਗਰਾਮ ਨੂੰ ਪੂਰੇ ਪੰਜਾਬ ਅੰਦਰ ਸਫ਼ਲ ਬਣਾਇਆ ਜਾ ਸਕੇ।

Advertisement