ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸੀ ਵਰਕਰਾਂ ਨੇ ਵੋਟ ਚੋਰੀ ਖ਼ਿਲਾਫ਼ ਫਾਰਮ ਭਰੇ

ਮੋਦੀ ਨੇ ਭਾਰਤੀ ਲੋਕਤੰਤਰ ਦਾ ਅਪਮਾਨ ਕੀਤਾ ਹੈ: ਬਾਵਾ
ਵੋਟ ਚੋਰੀ ਖ਼ਿਲਾਫ਼ ਫ਼ਾਰਮ ਭਰਨ ਮੌਕੇ ਕ੍ਰਿਸ਼ਨ ਕੁਮਾਰ ਬਾਵਾ ਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਕੁੱਲ ਹਿੰਦ ਕਾਂਗਰਸ ਅਤੇ ਓਬੀਸੀ ਇੰਚਾਰਜ ਹਿਮਾਚਲ ਪ੍ਰਦੇਸ਼ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਨੇ ਵੋਟ ਚੋਰੀ ਕਰਕੇ ਭਾਰਤੀ ਲੋਕਤੰਤਰ ਦਾ ਅਪਮਾਨ ਕੀਤਾ ਹੈ।

ਅੱਜ ਇੱਥੇ ਸੀਨੀਅਰ ਆਗੂ ਗੁਰਚਰਨ ਸਿੰਘ ਸੈਣੀ ਦੀ ਦੇਖ ਰੇਖ ਹੇਠ ਹਲਕਾ ਦੱਖਣੀ ਵਿੱਚ ਵੋਟ ਚੋਰੀ ਖ਼ਿਲਾਫ਼ ਤਿਆਰ ਕੀਤਾ ਫਾਰਮ ਭਰਵਾਉਣ ਸਮੇਂ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਭਾਜਪਾ ਦੀ ਚੋਣ ਕਮਿਸ਼ਨ ਰਾਹੀਂ ਵੋਟ ਚੋਰੀ ਕਰਨ ਦੀ ਕਾਰਗੁਜ਼ਾਰੀ ਨੂੰ ਸਾਹਮਣੇ ਲਿਆ ਕੇ ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਅਹਿਮ ਰੋਲ ਅਦਾ ਕੀਤਾ ਹੈ।

Advertisement

ਉਨ੍ਹਾਂ ਕਿਹਾ ਕਿ ਭਾਰਤ ਦਾ ਭਵਿੱਖ ਰਾਹੁਲ ਗਾਂਧੀ ਜੋ ਪਾਰਲੀਮੈਂਟ ਵਿੱਚ ਵਿਰੋਧੀ ਧਿਰ ਦੇ ਨੇਤਾ ਹਨ, ਵੱਲੋਂ ਲੋਕਤੰਤਰ ਦਾ ਘਾਣ ਕਰਦੀ ਭਾਜਪਾ ਖ਼ਿਲਾਫ਼ ਵੋਟ ਚੋਰੀ ਦੇ ਮਾਮਲੇ ਨੂੰ ਭਾਰਤ ਦੇ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵੋਟ ਦੀ ਸ਼ਕਤੀ ਕਈ ਕੁਰਬਾਨੀਆਂ ਤੋਂ ਬਾਅਦ ਮਿਲੀ ਹੈ ਪਰ ਭਾਜਪਾ ਵੱਲੋਂ ਹਰਿਆਣਾ, ਮਹਾਂਰਾਸ਼ਟਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਕਾਂਗਰਸ ਪਾਰਟੀ ਦੀਆਂ ਬਣਨ ਜਾ ਰਹੀਆਂ ਸਰਕਾਰਾਂ ਨੂੰ ਟੇਡੇ ਢੰਗ ਨਾਲ ਰੋਕ ਕੇ ਲੋਕਤੰਤਰ ਦਾ ਦਿਨ ਦਿਹਾੜੇ ਕਤਲ ਕੀਤਾ ਗਿਆ ਹੈ ਜਿਸ ਨੂੰ ਦੇਸ਼ ਵਾਸੀ ਗੰਭੀਰਤਾ ਨਾਲ ਲੈ ਰਹੇ ਹਨ।

Advertisement
Show comments