ਗੁਰਿੰਦਰ ਸਿੰਘ
ਲੁਧਿਆਣਾ, 13 ਜੂਨ
ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਹਲਕਾ ਆਤਮ ਨਗਰ ਤੋਂ ਪਾਰਟੀ ਦੇ ਪੁਰਾਣੇ ਆਗੂ ਹਰਸਿਮਰਨ ਸਿੰਘ ਅਤੇ ਹਰਮਨ ਸਿੰਘ ਆਪਣੇ ਅਨੇਕਾਂ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇਨ੍ਹਾਂ ਆਗੂਆਂ ਨੂੰ ਸਨਮਾਨਿਤ ਕਰਦਿਆਂ ਪਾਰਟੀ ਵਿੱਚ ਸ਼ਾਮਲ ਕੀਤਾ।
ਵਾਰਡ ਨੰਬਰ-32 ਵਿੱਚ ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਤਲਵਿੰਦਰ ਸਿੰਘ ਟੋਨੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਹ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਿਨ ਰਾਤ ਤੱਤਪਰ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ ਦੀ ਹੱਡੀ ਵਾਂਗ ਕੰਮ ਕਰਦੇ ਹਨ ਅਤੇ ਚੋਣਾਂ ਵਿੱਚ ਪਾਰਟੀ ਉਮੀਦਵਾਰਾਂ ਦੀ ਜਿੱਤ-ਹਾਰ ਨੌਜਵਾਨਾਂ ਦੇ ਕੰਮਾਂ ਕਾਰਨ ਹੀ ਹੁੰਦੀ ਹੈ।
ਇਸ ਮੌਕੇ ਯੂਥ ਪ੍ਰਧਾਨ ਤਲਵਿੰਦਰ ਸਿੰਘ ਟੋਨੀ ਨੇ ਕਿਹਾ ਕਿ ਯੂਥ ਦੀ ਸਮੁੱਚੀ ਟੀਮ ਪਾਰਟੀ ਨੂੰ ਬੁਲੰਦੀਆਂ ਤੱਕ ਲੈ ਕੇ ਜਾਵੇਗੀ ਅਤੇ ਲੋਕ ਹੱਕਾਂ ਲਈ ਵਚਨਬੱਧ ਰਹੇਗੀ। ਇਸ ਮੌਕੇ ਵਿਕਰਾਂਤ ਸ਼ਰਮਾ, ਸੇਮ ਅਰੋੜਾ, ਜਸਵਿੰਦਰ ਸਿੰਘ ਜੱਸਾ, ਜਸਪ੍ਰੀਤ ਸਿੰਘ, ਕਿਰਨਦੀਪ ਢਿੱਲੋਂ ਸਮੇਤ ਕਈ ਲੋਕ ਹਾਜ਼ਰ ਸਨ।