ਜ਼ਿਲ੍ਹਾ ਪ੍ਰਧਾਨ ਦਿਹਾਤੀ ਦੀ ਨਿਯੁਕਤੀ ਸਬੰਧੀ ਕਾਂਗਰਸੀ ਵਰਕਰਾਂ ਦੀ ਮੀਟਿੰਗ
ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਚੱਲ ਰਹੀ ‘ਸੰਗਠਨ ਸਿਰਜਣ ਮੁਹਿੰਮ’ ਤਹਿਤ ਸੂਬੇ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕਰਨ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਲਾਏ ਗਏ ਆਬਜ਼ਰਵਰ ਭੁਵਨ ਕਾਪੜੀ ਅੱਜ ਇੱਥੇ ਪੁੱਜੇ।
ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਸਿੰਘਪੁਰਾ ਵਿੱਚ ਰੱਖੀ ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੀ ਨਿਯੁਕਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਆਬਜ਼ਰਵਰ ਪਰਮਜੀਤ ਸਿੰਘ ਪੰਮੀ ਘਵੱਦੀ ਅਤੇ ਆਬਜ਼ਰਵਰ ਕਰਤਿੰਦਰਪਾਲ ਸਿੰਘ ਸਿੰਘਪੁਰਾ ਉਚੇਚੇ ਤੌਰ ਤੇ ਸ਼ਾਮਿਲ ਹੋਏ ਜਿਨ੍ਹਾਂ ਨੇ ਸ੍ਰੀ ਕਾਪੜੀ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਆਬਜ਼ਰਵਰ ਭੁਵਨ ਕਾਪੜੀ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਦੀ ਨਿਯੁਕਤੀ ਲਈ 6 ਮੈਂਬਰਾਂ ਦਾ ਪੈਨਲ ਤਿਆਰ ਕਰਨ ਸਬੰਧੀ ਉਹ ਅੱਜ ਇੱਥੇ ਪੁੱਜੇ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਬਾਰੇ ਅੰਤਿਮ ਫ਼ੈਸਲਾ ਹਾਈ ਕਮਾਨ ਨੇ ਕਰਨਾ ਹੈ। ਇਸ ਮੌਕੇ ਨਰਿੰਦਰ ਸਿੰਘ, ਹਰਬੰਸ ਸਿੰਘ ਭੁੱਟਾ, ਜਗਜੀਤ ਸਿੰਘ ਲਲਤੋਂ, ਪਰਮਿੰਦਰ ਸਿੰਘ ਸੋਨੂ, ਵਰਿੰਦਰ ਸਿੰਘ ਲੀਲਾ, ਦਲਜੀਤ ਸਿੰਘ, ਅਰਸ਼ਦੀਪ ਸਿੰਘ, ਸੰਤੋਖ ਸਿੰਘ ਪ੍ਰਤਾਪ ਸਿੰਘ ਵਾਲਾ, ਸੁਰਿੰਦਰ ਸਿੰਘ ਸ਼ਿੰਦਾ, ਬਲਬੀਰ ਸਿੰਘ ਅਤੇ ਗੁਲਵੰਤ ਸਿੰਘ ਵੀ ਹਾਜ਼ਰ ਸਨ।