ਕਾਂਗਰਸੀ ਵਰਕਰਾਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ
ਸ਼ਹੀਦ ਊਧਮ ਸਿੰਘ ਦਾ 86ਵਾਂ ਸ਼ਹੀਦੀ ਦਿਹਾੜਾ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਦੀ ਅਗਵਾਈ ਹੇਠ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਜਿਸ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਦੀਵਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਭਾਰਤ ਮਾਤਾ ਦੇ ਉਹ ਮਹਾਨ ਸੂਰਮੇ ਸਨ, ਜਿਨ੍ਹਾਂ ਨੇ ਜੱਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈ ਕੇ ਦੇਸ਼ ਦਾ ਮਾਣ ਵਧਾਇਆ। ਉਨ੍ਹਾਂ ਦੀ ਸ਼ਹਾਦਤ ਨਾ ਸਿਰਫ਼ ਆਜ਼ਾਦੀ ਦੀ ਲੜਾਈ ਵਿੱਚ ਇਕ ਇਤਿਹਾਸਕ ਪੜਾਅ ਸੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇੱਕ ਪ੍ਰੇਰਣਾ ਦਾ ਸਰੋਤ ਹੈ।
ਉਨ੍ਹਾਂ ਪੰਜਾਬ ਅਤੇ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੇ ਦੱਸੇ ਰਸਤੇ ’ਤੇ ਚੱਲਣ, ਰਾਸ਼ਟਰ ਨਿਰਮਾਣ ਵਿੱਚ ਭਾਗੀਦਾਰੀ ਨਿਭਾਉਣ ਅਤੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਹਿੰਦੁਸਤਾਨ ਬਣਾਉਣ ਲਈ ਸਮਰਪਿਤ ਹੋਣ। ਇਸਮੌਕੇ ਸੂਬਾ ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਸਿੰਘ, ਸੁਸ਼ੀਲ ਮਲਹੋਤਰਾ, ਇੰਦਰਜੀਤ ਟੋਨੀ ਕਪੂਰ, ਵਿਨੋਦ ਬੱਠਲਾ, ਜੋਗਿੰਦਰ ਸਿੰਘ ਜੰਗੀ, ਰੋਹਿਤ ਪਾਹਵਾ, ਮਨਿੰਦਰ ਪਾਲ ਸਿੰਘ ਟੀਟੂ, ਬਲਜੀਤ ਸਿੰਘ ਆਹੂਜਾ, ਰਜਨੀਸ਼ ਚੋਪੜਾ, ਹਰਭਗਤ ਸਿੰਘ ਗਰੇਵਾਲ, ਰਮੇਸ਼ ਕੌਸ਼ਲ, ਰਾਜ ਗਿੱਲ, ਅਜੇ ਬੱਬੂ ਵਾਲੀਆ, ਸਤੀਸ਼ ਸੋਨੀ, ਦਿਨੇਸ਼ ਸਿੰਗਲਾ ਅਤੇ ਰਾਜ ਕੁਮਾਰ ਪੱਪੀ ਵੀ ਹਾਜ਼ਰ ਸਨ।