ਕਾਂਗਰਸੀਆਂ ਨੇ ਰਾਜੀਵ ਗਾਂਧੀ ਦਾ ਜਨਮ ਦਿਨ ਮਨਾਇਆ
ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਸਾਹਿਬ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵੱਲੋਂ ਸੰਯੁਕਤ ਰੂਪ ਵਿੱਚ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ। ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦੀ ਅਗਵਾਈ ਹੇਠ ਕਰਵਾਏ ਸਮਾਰੋਹ ਦੌਰਾਨ ਇਕੱਤਰ ਹੋਏ...
Advertisement
ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਸਾਹਿਬ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵੱਲੋਂ ਸੰਯੁਕਤ ਰੂਪ ਵਿੱਚ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ। ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦੀ ਅਗਵਾਈ ਹੇਠ ਕਰਵਾਏ ਸਮਾਰੋਹ ਦੌਰਾਨ ਇਕੱਤਰ ਹੋਏ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਰਹੂਮ ਰਾਜੀਵ ਗਾਂਧੀ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਨੇ ਕਿਹਾ ਕਿ ਸ੍ਰੀ ਗਾਂਧੀ ਦੀ ਅਗਵਾਈ ਹੇਠ ਜਿੱਥੇ ਦੇਸ਼ ਨੇ ਤਰੱਕੀ ਕੀਤੀ ਉੱਥੇ ਪਾਰਟੀ ਮਜ਼ਬੂਤ ਹੋਈ। ਇਸ ਮੌਕੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਬਲਾਕ ਮਾਛੀਵਾੜਾ ਦੇ ਪ੍ਰਧਾਨ ਵਿਨੀਤ ਕੁਮਾਰ ਝੜੌਦੀ, ਸੁਰਿੰਦਰ ਕੌਰ, ਯੁਵਰਾਜਜੀਤ ਰਾਏ, ਜਗਦੇਵ ਸਿੰਘ ਜੱਗੂ, ਰਕੇਸ਼ ਕੁਮਾਰ, ਪਰਮਜੀਤ ਕੌਰ, ਅਮਰਜੀਤ ਸਿੰਘ ਵੀ ਹਾਜ਼ਰ ਸਨ।
Advertisement
Advertisement
×