ਰਾਮ ਗੋਪਾਲ ਰਾਏਕੋਟੀ
ਰਾਏਕੋਟ, 7 ਅਕਤੂਬਰ
ਪਿਛਲੇ ਦਿਨੀਂ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਲਖਮੀਪੁਰ ਲਈ ਮਾਰਚ ਕਰਨ ਵਾਲੇ ਕਾਫਲੇ ’ਚ ਸ਼ਾਮਲ ਹੋਣ ਲਈ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਇੰਚਾਰਜ ਕਾਮਿਲ ਬੋਪਰਾਏ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦਾ ਜੱਥਾ ਇੱਥੋਂ ਰਵਾਨਾ ਹੋਇਆ। ਇਸ ਮੌਕੇ ਕਾਮਿਲ ਬੋਪਾਰਾਏ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਨਾਲ ਖੜ੍ਹੀ ਹੈ ਤੇ ਉਹ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੀ ਹੈ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦਾ ਅੰਨਦਾਤਾ ਪਿਛਲੇ ਤਕਰੀਬਨ 11 ਮਹੀਨਿਆਂ ਤੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਕੇਂਦਰ ਸਰਕਾਰ ਖਿਲਾਫ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਿਹਾ ਹੈ। ਲਖੀਮਪੁਰ ਖੀਰੀ ਵਿੱਚ ਵੀ ਕਿਸਾਨ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਨ, ਜਿਨ੍ਹਾਂ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ ਗੱਡੀ ਥੱਲੇ ਦਰੜ ਕੇ ਸ਼ਹੀਦ ਕਰ ਦਿੱਤਾ। ਕਾਂਗਰਸ ਪਾਰਟੀ ਇਸ ਘਟਨਾ ਦੇ ਮੁੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਸਖ਼ਤ ਸਜ਼ਾ ਦੀ ਮੰਗ ਕਰਦੀ ਹੈ। ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਪ੍ਰਭਦੀਪ ਸਿੰਘ ਗਰੇਵਾਲ, ਬਲਜੀਤ ਸਿੰਘ ਹਲਵਾਰਾ, ਕੌਂਸਰਲ ਗੁਰਦਾਸ ਮਾਨ, ਜਗਦੀਪ ਸਿੰਘ ਬਿੱਟੂ, ਕੌਂਸਲਰ ਰਾਜਿੰਦਰ ਸਿੰਘ, ਸਰਪੰਚ ਪਰਮਜੀਤ ਸਿੰਘ ਟੂਸਾ, ਜਮਹਿੰਦਰਪਾਲ ਸਿੰਘ ਤਲਵੰਡੀ, ਸਰਪੰਚ ਅਮਰਿੰਦਰ ਸਿੰਘ, ਬਹਾਦਰ ਸਿੰਘ ਬੜੂੰਦੀ, ਸੁਖਦੇਵ ਸਿੰਘ, ਸਰਪੰਚ ਦਰਸ਼ਨ ਸਿੰਘ ਮਾਨ, ਸਰਪੰਚ ਮੇਜਰ ਸਿੰਘ ਧੂਰਕੋਟ ਹਾਜ਼ਰ ਸਨ।