ਅਗਨੀਪਥ ਖ਼ਿਲਾਫ਼ ਸੜਕਾਂ ’ਤੇ ਉੱਤਰੇ ਕਾਂਗਰਸੀ

ਕੇਂਦਰ ਸਰਕਾਰ ਵਿਰੁੱਧ ਵੱਖ-ਵੱਖ ਥਾਈਂ ਪ੍ਰਦਰਸ਼ਨ ਕਰ ਕੇ ਰੋਸ ਜਤਾਇਆ

ਅਗਨੀਪਥ ਖ਼ਿਲਾਫ਼ ਸੜਕਾਂ ’ਤੇ ਉੱਤਰੇ ਕਾਂਗਰਸੀ

ਲੁਧਿਆਣਾ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ ਕਾਂਗਰਸੀ ਆਗੂ ਤੇ ਵਰਕਰ।-ਫੋਟੋ: ਇੰਦਰਜੀਤ ਵਰਮਾ

ਗਗਨਦੀਪ ਅਰੋੜਾ
ਲੁਧਿਆਣਾ, 27 ਜੂਨ

ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦਾ ਦੇਸ਼ ਭਰ ’ਚ ਵਿਰੋਧ ਹੋ ਰਿਹਾ ਹੈ। ਇਸ ਯੋਜਨਾ ਦਾ ਕਾਂਗਰਸ ਵੱਲੋਂ ਵੀ ਵੱਖ-ਵੱਖ ਥਾਈਂ ਵਿਰੋਧ ਜਤਾਇਆ ਗਿਆ। ਇਸ ਸਕੀਮ ਨੂੰ ਲੈ ਕੇ ਅੱਜ ਕਾਂਗਰਸੀ ਸ਼ਹਿਰ ਦੀਆਂ ਸੜਕਾਂ ’ਤੇ ਉਤਰੇ ਤੇ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਜਲੰਧਰ ਬਾਈਪਾਸ ਚੌਕ ’ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਜਿੱਥੇ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰੇਗੀ। ਉਥੇਂ ਤਨਖਾਹ ਦੇ ਪੈਸੇ ਬਚਾਉਣ ਦੇ ਚੱਕਰ ’ਚ ਦੇਸ਼ ਦੀ ਸੁਰੱਖਿਆ ਲਈ ਵੀ ਖਤਰਨਾਕ ਸਿੱਧ ਹੋਵੇਗੀ। ਦੇਸ਼ ਦੀ ਅਰਥ ਵਿਵਸਥਾ ’ਤੇ ਵੀ ਇਸ ਦਾ ਬੁਰਾ ਅਸਰ ਪਵੇਗਾ। ਹਰ ਨਵੇਂ ਬੈਚ ਲਈ ਵੱਖ ਤੋਂ ਟ੍ਰੇਨਿੰਗ ਦਾ ਖਰਚਾ ਕਰਨਾ ਪਵੇਗਾ ਪਰ 4 ਸਾਲ ਬਾਅਦ ਇਹ ਫੌਜੀ ਸੇਵਾਮੁਕਤ ਹੋ ਜਾਣਗੇ। ਸੇਵਾਮੁਕਤ ਹੋਏ ਨੌਜਵਾਨ ਸੁਰੱਖਿਆ ਗਾਰਡ ਬਣਨ ਤੋਂ ਇਲਾਵਾ ਹੋਰ ਹੋਰ ਕੁਝ ਨਹੀਂ ਬਣ ਸਕਣਗੇ ਕਿਉਂਕਿ ਦੇਸ਼ ’ਚ ਇੰਨੇ ਸੁਰੱਖਿਆ ਮੁਲਾਜ਼ਮਾਂ ਦੇ ਅਹੁਦੇ ਵੀ ਨਹੀਂ ਹਨ। ਇਸ ਨਾਲ ਦੇਸ਼ ’ਚ ਲੁੱਟਖੋਹ, ਚੋਰੀ ਡਕੈਤੀ ਤੇ ਖੋਹ ਦੀਆਂ ਵਾਰਦਾਤਾਂ ਵਧਣਗੀਆਂ, ਜੋ ਪਹਿਲਾਂ ਹੀ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਧੀ ਬੇਰੁਜ਼ਗਾਰੀ ਤੋਂ ਬਾਅਦ ਵਧ ਰਹੀਆਂ ਹਨ, ਕਿਉਂਕਿ ਜਦੋਂ ਤੋਂ ਮੋਦੀ ਸਰਕਾਰ ਆਈ ਹੈ ਉਦੋਂ ਤੋਂ ਰੁਜ਼ਗਾਰ ਦੇਣ ਦੀ ਥਾਂ ਲੋਕਾਂ ਤੋਂ ਰੁਜ਼ਗਾਰ ਖੋਹਿਆ ਗਿਆ ਹੈ।

ਦੋਰਾਹਾ (ਪੱਤਰ ਪ੍ਰੇਰਕ): ਇਥੋਂ ਦੇ ਰੇਲਵੇ ਰੋਡ ਧਰਮਸ਼ਾਲਾ ਨੇੜੇ ਦੋਰਾਹਾ ਇਲਾਕੇ ਦੇ ਸੈਂਕੜੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਖ਼ਿਲਾਫ਼ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਕੇਂਦਰ ਦੀ ਇਹ ਯੋਜਨਾ ਦੇਸ਼ ਤੇ ਨੌਜਵਾਨਾਂ ਦੇ ਹਿੱਤ ਵਿਚ ਨਹੀਂ ਹੈ। ਇਸ ਲਈ ਫੌਜ ਦੀ ਭਰਤੀ ਕਰਨ ਲਈ ਬਣਾਈ ਅਗਨੀਪਥ ਯੋਜਨਾ ਤੁਰੰਤ ਰੱਦ ਕੀਤੀ ਜਾਵੇ, ਇਸ ਨਾਲ ਨੌਜਵਾਨਾਂ ਦਾ ਭਵਿੱਖ ਖ਼ਤਮ ਹੋ ਜਾਵੇਗਾ। ਇਸ ਮੌਕੇ ਚੇਅਰਮੈਨ ਬੰਤ ਸਿੰਘ ਦੋਬੁਰਜੀ, ਕੌਂਸਲਰ ਰਾਜਿੰਦਰ ਗਹੀਰ, ਗੁਰਨੈਬ ਸਿੰਘ, ਮਲਵਿੰਦਰ ਸਿੰਘ, ਮਲਕੀਤ ਸਿੰਘ ਗੋਗਾ, ਮਨਦੀਪ ਸਿੰਘ ਮਾਂਗਟ, ਰਵਿੰਦਰਪਾਲ ਸਿੰਘ ਬੱਬੂ ਤੇ ਹੋਰ ਕਾਂਗਰਸੀ ਵਰਕਰਾਂ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਮੁੱਖ ਖ਼ਬਰਾਂ

ਰੂਸ ਤੋਂ ਵੱਧ ਤੇਲ ਖ਼ਰੀਦਣ ਦਾ ਫ਼ੈਸਲਾ ਲੋਕ ਹਿੱਤ ’ਚ ਲਿਆ: ਜੈਸ਼ੰਕਰ

ਰੂਸ ਤੋਂ ਵੱਧ ਤੇਲ ਖ਼ਰੀਦਣ ਦਾ ਫ਼ੈਸਲਾ ਲੋਕ ਹਿੱਤ ’ਚ ਲਿਆ: ਜੈਸ਼ੰਕਰ

ਵਿਦੇਸ਼ ਮੰਤਰੀ ਮੁਤਾਬਕ ਭਾਰਤ ਸਰਕਾਰ ਦਾ ਫ਼ੈਸਲਾ ਕਿਸੇ ‘ਰੱਖਿਆਤਮਕ’ ਰਣਨੀ...

ਸਿਆਸੀ ਪਾਰਟੀਆਂ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕ ਸਕਦੇ: ਸੁਪਰੀਮ ਕੋਰਟ

ਸਿਆਸੀ ਪਾਰਟੀਆਂ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕ ਸਕਦੇ: ਸੁਪਰੀਮ ਕੋਰਟ

ਮੁਫ਼ਤ ਸਹੂਲਤਾਂ ਨੂੰ ਮੌਲਿਕ ਭਲਾਈ ਉਪਰਾਲਿਆਂ ਨਾਲ ਰਲਗੱਡ ਨਾ ਕਰਨ ਲਈ ਕਿ...

ਰੋਹਿੰਗੀਆ ਸ਼ਰਨਾਰਥੀਆਂ ਨੂੰ ਫਲੈਟ ਦੇਣ ਤੋਂ ਿਪੱਛੇ ਹਟੀ ਕੇਂਦਰ ਸਰਕਾਰ

ਰੋਹਿੰਗੀਆ ਸ਼ਰਨਾਰਥੀਆਂ ਨੂੰ ਫਲੈਟ ਦੇਣ ਤੋਂ ਿਪੱਛੇ ਹਟੀ ਕੇਂਦਰ ਸਰਕਾਰ

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤਾ ਸੀ ਫਲੈਟ ਤੇ ਸੁਰੱਖਿਆ ਦੇਣ ਦਾ ਐਲ...

ਪੂਰਾ ਦੇਸ਼ ਪ੍ਰਧਾਨ ਮੰਤਰੀ ਦੀ ਕਥਨੀ ਤੇ ਕਰਨੀ ਦੇ ਫ਼ਰਕ ਨੂੰ ਵੇਖ ਰਿਹੈ: ਰਾਹੁਲ

ਪੂਰਾ ਦੇਸ਼ ਪ੍ਰਧਾਨ ਮੰਤਰੀ ਦੀ ਕਥਨੀ ਤੇ ਕਰਨੀ ਦੇ ਫ਼ਰਕ ਨੂੰ ਵੇਖ ਰਿਹੈ: ਰਾਹੁਲ

ਬਿਲਕੀਸ ਬਾਨੋ ਕੇਸ ’ਚ ਗੁਜਰਾਤ ਸਰਕਾਰ ਦੇ ਫੈਸਲੇ ’ਤੇ ਉਠਾਏ ਸੁਆਲ

ਸ਼ਹਿਰ

View All