ਪੰਜਾਬ ’ਵਰਸਿਟੀ ਖ਼ਿਲਾਫ਼ ਸਾਜ਼ਿਸ਼ਾਂ ਦੀ ਨਿਖੇਧੀ
ਲੁਧਿਆਣਾ ਦੀਆਂ ਜਨਤਕ, ਜਮਹੂਰੀ ਜਥੇਬੰਦੀਆਂ- ਸ਼ਹੀਦ ਬਾਬਾ ਭਾਨ ਸਿੰਘ ਗਦਰ ਮੈਮੋਰੀਅਲ ਟਰੱਸਟ ਲੁਧਿਆਣਾ, ਜ਼ਮਹੂਰੀ ਅਧਿਕਾਰ ਸਭਾ ਪੰਜਾਬ, ਸ਼ਹੀਦ ਭਗਤ ਸਿੰਘ ਵਿਚਾਰ ਮੰਚ, ਤਰਕਸ਼ੀਲ ਸੁਸਾਇਟੀ ਪੰਜਾਬ, ਗਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ, ਇਨਕਲਾਬੀ ਮਜ਼ਦੂਰ ਕੇਂਦਰ, ਮਹਾਂ ਸਭਾ ਆਦਿ ਨੇ ਪੰਜਾਬ...
ਲੁਧਿਆਣਾ ਦੀਆਂ ਜਨਤਕ, ਜਮਹੂਰੀ ਜਥੇਬੰਦੀਆਂ- ਸ਼ਹੀਦ ਬਾਬਾ ਭਾਨ ਸਿੰਘ ਗਦਰ ਮੈਮੋਰੀਅਲ ਟਰੱਸਟ ਲੁਧਿਆਣਾ, ਜ਼ਮਹੂਰੀ ਅਧਿਕਾਰ ਸਭਾ ਪੰਜਾਬ, ਸ਼ਹੀਦ ਭਗਤ ਸਿੰਘ ਵਿਚਾਰ ਮੰਚ, ਤਰਕਸ਼ੀਲ ਸੁਸਾਇਟੀ ਪੰਜਾਬ, ਗਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ, ਇਨਕਲਾਬੀ ਮਜ਼ਦੂਰ ਕੇਂਦਰ, ਮਹਾਂ ਸਭਾ ਆਦਿ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹ ਕੇ ਇਸ ਦਾ ਭਗਵਾਂਕਰਨ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਮਹੂਰੀਅਤ ਪਸੰਦ ਲੋਕਾਂ ਨੂੰ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੀ ਮਦਦ ਕਰਨ ਲਈ ਅੱਗੇ ਆਉਣ ਦੀ ਲੋੜ ਹੈ ।
ਉਕਤ ਜਥੇਬੰਦੀਆਂ ਦੇ ਆਗੂਆਂ ਪ੍ਰੋ. ਜਗਮੋਹਨ ਸਿੰਘ, ਜਸਵੰਤ ਜ਼ੀਰਖ, ਪ੍ਰੋ ਏ ਕੇ ਮਲੇਰੀ, ਬਲਵਿੰਦਰ ਸਿੰਘ, ਐਡਵੋਕੇਟ ਹਰਪ੍ਰੀਤ ਜ਼ੀਰਖ, ਸੁਰਿੰਦਰ ਸਿੰਘ, ਬਲਕੌਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਇੱਕ ਨਿਵੇਕਲੀ ਯੂਨੀਵਰਸਿਟੀ ਸੀ ਜਿਸ ਵਿੱਚ ਸੈਨੇਟ ਅਤੇ ਸਿੰਡੀਕੇਟ ਵਰਗੀਆਂ ਸੰਸਥਾਵਾਂ ਚੋਣ ਰਾਹੀਂ ਸਥਾਪਤ ਕੀਤੀਆਂ ਜਾਂਦੀਆਂ ਸਨ। ਇਨ੍ਹਾਂ ਸੰਸਥਾਵਾਂ ਵਿੱਚ ਅੱਧ- ਪਚੱਧ ਜਮਹੂਰੀਕਰਨ ਸੀ ਪਰ ਹੁਣ ਉਸ ਨੂੰ ਵੀ ਸੰਘੀ ਟੋਲੇ ਵੱਲੋਂ ਖਤਮ ਕਰਕੇ ਵਾਈਸ ਚਾਂਸਲਰ ਨੂੰ ਆਪਣਾ ਹੱਥ ਠੋਕਾ ਬਣਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਦੀ ਕੋਝੀ ਹਰਕਤ ਕੀਤੀ ਗਈ ਹੈ। ਇਸ ਧੱਕੇਸ਼ਾਹੀ ਦੇ ਵਿਰੁੱਧ ਜਮਹੂਰੀਅਤ ਅਤੇ ਇਨਸਾਫ ਪਸੰਦ ਤਾਕਤਾਂ ਅਤੇ ਲੋਕਾਂ ਨੂੰ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵਿੱਢੇ ਸੰਘਰਸ਼ ਦੇ ਹੱਕ ਵਿੱਚ ਆਪਣੀ ਆਵਾਜ਼ ਉਠਾਉਣ ਦਾ ਸੱਦਾ ਦਿੱਤਾ ਹੈ।

