ਪੱਤਰ ਪ੍ਰੇਰਕ
ਜਗਰਾਉਂ, 15 ਅਕਤੂਬਰ
ਜਗਰਾਉਂ-ਰਾਏਕੋਟ ਮਾਰਗ ’ਤੇ ਤੜਕੇ ਵੇਲੇ ਸਵਿਫਟ ਕਾਰ ਨੇ ਇੱਕ ਮੋਟਰਸਾਈਕਲ ਸਵਾਰ ਪੁਲੀਸ ਵਿਭਾਗ ’ਚ ਤਾਨਿਨਾਤ ਹੌਲਦਾਰ ਨੂੰ ਪਿੱਛੋਂ ਟੱਕਰ ਮਾਰੀ, ਜਿਸ ਕਾਰਨ ਹੌਲਦਾਰ ਦੀ ਮੌਤ ਹੋ ਗਈ। ਇਸ ਹਾਦਸੇ ਦੇ ਚਸ਼ਮਦੀਦ ਸੁਰਿੰਦਰ ਕੁਮਾਰ ਵਾਸੀ ਪਿੰਡ ਲੰਮੇ (ਜੱਟਪੁਰਾ) ਨੇ ਪੁਲੀਸ ਨੂੰ ਦੱਸਿਆ ਕਿ ਸਵੇਰੇ ਤੜਕੇ ਕਰੀਬ ਸਾਢੇ ਪੰਜ ਵਜੇ ਉਹ ਆਪਣੇ ਚਾਚੇ ਵਕੀਲ ਚੰਦ ਨਾਲ ਸੈਰ ਕਰਨ ਲਈ ਜਾ ਰਹੇ ਸਨ। ਉਨ੍ਹਾਂ ਦੇ ਨਾਲ ਦੀ ਇੱਕ ਮੋਟਰਸਾਈਕਲ ਸਵਾਰ ਲੰਘਿਆ ਇੰਨੇ ਸਮੇਂ ’ਚ ਹੀ ਪਿੱਛੋਂ ਆ ਰਹੀ ਤੇਜ਼ ਰਫਤਾਰ ਸਵਿਫਟ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਕਾਰ ਖਤਾਨਾ ’ਚ ਜਾ ਵੜੀ ਅਤੇ ਮੋਟਰਸਾਈਕਲ ਸਵਾਰ ਦੂਰ ਜਾ ਡਿੱਗਾ। ਜ਼ਖ਼ਮੀ ਨੂੰ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।