ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦਾ ਨਿਰਮਾਣ ਦੋ ਹਫ਼ਤੇ ਵਿੱਚ ਹੋਵੇਗਾ ਸ਼ੁਰੂ: ਡੀਸੀ

ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦਾ ਨਿਰਮਾਣ ਦੋ ਹਫ਼ਤੇ ਵਿੱਚ ਹੋਵੇਗਾ ਸ਼ੁਰੂ: ਡੀਸੀ

ਪ੍ਰਾਜੈਕਟ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ।

ਸੰਤੋਖ ਗਿੱਲ
ਗੁਰੂਸਰ ਸੁਧਾਰ, 2 ਜੁਲਾਈ

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਸਮੇਤ ਪਿੰਡ ਐਤੀਆਣਾ ਵਿਚ ਵਿਕਸਤ ਕੀਤੇ ਜਾਣ ਵਾਲੇ ਕੌਮਾਂਤਰੀ ਹਵਾਈ ਅੱਡੇ ਵਾਲੀ ਥਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਦੱਸਿਆ ਹਲਵਾਰਾ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਾਉਣ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੇ ਵਿਕਾਸ ਕੰਮ ਦੀ ਸ਼ੁਰੂਆਤ ਅਗਲੇ ਦੋ ਹਫ਼ਤਿਆਂ ਵਿੱਚ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਨੂੰ ਜੋੜਨ ਵਾਲੀ ਸੜਕ ਨੂੰ ਚੌੜਾ ਕਰਨ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਨੂੰ ਹਵਾਈ ਅੱਡੇ ਦੀ ਚਾਰਦੀਵਾਰੀ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ ਬਾਰੇ ਉਨ੍ਹਾਂ ਮੌਕੇ ’ਤੇ ਹੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਐੱਸਡੀਐਮ ਰਾਏਕੋਟ ਅਤੇ ਪ੍ਰਾਜੈਕਟ ਦੇ ਨਿਗਰਾਨ ਹਿਮਾਂਸ਼ੂ ਗੁਪਤਾ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਕੰਮ ਜਿਸ ਵਿੱਚ 135.54 ਏਕੜ ਰਕਬੇ ਵਿੱਚ ਕੋਡ-4 ਸੀ ਤਰ੍ਹਾਂ ਦੇ ਜਹਾਜ਼ਾਂ ਦੇ ਓਪਰੇਸ਼ਨ ਲਈ ਪੂਰਨ ਰੂਪ ਵਿੱਚ ਨਵੇਂ ਕੌਮਾਂਤਰੀ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਰਨਾ ਸ਼ਾਮਲ ਹੈ ਅਗਲੇ ਤਿੰਨ ਸਾਲ ਦੇ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਵਿੱਚ ਵਧੇਰੇ ਹਿੱਸੇਦਾਰੀ 51 ਫ਼ੀਸਦੀ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਦੀ ਹੈ ਜਦਕਿ ਗ੍ਰੇਟਰ ਲੁਧਿਆਣਾ ਵਿਕਾਸ ਅਥਾਰਿਟੀ (ਗਲਾਡਾ) ਦੇ ਰਾਹੀਂ ਸੂਬਾ ਸਰਕਾਰ ਦੀ ਹਿੱਸੇਦਾਰੀ 49 ਫ਼ੀਸਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All