DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰਸਾਤ ਦੇ ਮੌਸਮ ਦੌਰਾਨ ਦੂਸ਼ਿਤ ਪਾਣੀ ਬਣਦਾ ਹੈ ਰੋਗਾਂ ਦਾ ਕਾਰਨ: ਵੈਟਰਨਰੀ ਮਾਹਿਰ

ਪਰਜੀਵੀਆਂ ਤੇ ਸੂਖਮ ਜੀਵਾਣੂਆਂ ਬਾਰੇ ਜਾਣਕਾਰੀ ਦਿੱਤੀ
  • fb
  • twitter
  • whatsapp
  • whatsapp
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 3 ਜੁਲਾਈ

Advertisement

ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਸੈਂਟਰ ਫਾਰ ਵਨ ਹੈਲਥ ਵਿਭਾਗ ਦੇ ਨਿਰਦੇਸ਼ਕ ਡਾ. ਜਸਬੀਰ ਸਿੰਘ ਬੇਦੀ ਨੇ ਕਿਹਾ ਕਿ ਸਾਫ ਸੁਥਰਾ ਪਾਣੀ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹੈ। ਪੀਣ ਲਈ, ਦੰਦ ਸਾਫ ਕਰਨ, ਹੱਥ ਧੋਣ, ਨਹਾਉਣ ਅਤੇ ਭੋਜਨ ਬਣਾਉਣ ਵਾਲਾ ਪਾਣੀ ਰਸਾਇਣਾਂ ਅਤੇ ਹਾਨੀਕਾਰਕ ਕੀਟਾਣੂਆਂ ਤੋਂ ਰਹਿਤ ਹੋਣਾ ਚਾਹੀਦਾ ਹੈ ਨਹੀਂ ਤਾਂ ਪਰਜੀਵੀਆਂ ਰਾਹੀਂ ਪਾਣੀ ਸਾਡੇ ਲਈ ਵੱਡੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ। ਪਾਣੀ ਤੋਂ ਹੋਣ ਵਾਲੇ ਬਹੁਤ ਸਾਰੇ ਰੋਗ- ਪੀਲੀਆ, ਦਸਤ, ਹੈਜ਼ਾ, ਟਾਈਫਾਈਡ, ਹੈਪਟਾਈਟਸ ਅਤੇ ਭੋਜਨ ਦਾ ਜ਼ਹਿਰਬਾਦ ਆਦਿ ਗੰਦੇ ਅਤੇ ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਇਹ ਰੋਗਾਣੂ ਮਨੁੱਖੀ ਅੰਤੜੀਆਂ ਨੂੰ ਪ੍ਰਭਾਵਿਤ ਕਰਦੇ ਹਨ, ਕਿਉਂਕਿ ਬਿਮਾਰੀ ਪੈਦਾ ਕਰਨ ਵਾਲੇ ਸੂਖਮ ਜੀਵ ਦੂਸ਼ਿਤ ਪਾਣੀ ਰਾਹੀਂ ਸਿੱਧੇ ਮਨੁੱਖੀ ਸਰੀਰ ਵਿੱਚ ਜਾ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਮੁਤਾਬਿਕ ਵਿਸ਼ਵ ਵਿੱਚ ਪੰਜ ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਾ ਪ੍ਰਮੁੱਖ ਕਾਰਣ ਹੈਜ਼ਾ ਅਤੇ ਦਸਤ ਵਾਲੀਆਂ ਬਿਮਾਰੀਆਂ ਹੀ ਬਣਦੀਆਂ ਹਨ। ਇਨ੍ਹਾਂ ਮੌਤਾਂ ਵਿੱਚੋਂ ਵਧੇਰੇ ਮੌਤਾਂ ਦੂਸ਼ਿਤ ਪਾਣੀ, ਸਫਾਈ ਦੇ ਮਾੜੇ ਹਾਲਾਤ ਅਤੇ ਗੰਦੇ ਪਾਣੀ ਦੇ ਮਾੜੇ ਨਿਕਾਸੀ ਪ੍ਰਬੰਧਾਂ ਕਾਰਣ ਹੁੰਦੀਆਂ ਹਨ। ਵਿਕਾਸਸ਼ੀਲ ਦੇਸ਼ਾਂ ਵਿੱਚ ਬੱਚੇ ਇਸ ਦਾ ਸਭ ਤੋਂ ਵੱਧ ਸ਼ਿਕਾਰ ਬਣਦੇ ਹਨ।

ਵੈਟਨਰੀ ਯੂਨੀਵਰਸਿਟੀ ਦੇ ਸੈਂਟਰ ਫਾਰ ਵਨ ਹੈਲਥ ਵਿਭਾਗ ਦੇ ਮਾਹਿਰਾਂ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਪਾਣੀ ਦੀ ਰੁਕਾਵਟ, ਸੀਵਰੇਜ ਦੀ ਗ਼ੈਰ ਨਿਕਾਸੀ ਅਤੇ ਦੂਸ਼ਿਤ ਪਾਣੀ ਦੇ ਪੀਣ ਯੋਗ ਪਾਣੀ ਵਿੱਚ ਮਿਲ ਜਾਣ ਕਾਰਣ ਬਿਮਾਰੀਆਂ ਫੈਲਦੀਆਂ ਹਨ। ਉਨ੍ਹਾਂ ਦੱਸਿਆ ਕਿ ਪਾਣੀ ਦਾ ਭੰਡਾਰ ਕਰਨ ਵਾਲੀਆਂ ਟੈਂਕੀਆਂ ਅਤੇ ਭਾਂਡਿਆਂ ਨੂੰ ਵੀ ਸਾਫ ਸੁਥਰਾ ਰੱਖਣਾ ਚਾਹੀਦਾ ਹੈ। ਇਨ੍ਹਾਂ ਟੈਂਕੀਆਂ ਨੂੰ ਸਾਲ ਵਿੱਚ ਦੋ ਵਾਰ ਚੰਗੇ ਤਰੀਕੇ ਨਾਲ ਕੀਟਾਣੂ ਰਹਿਤ ਕਰਨਾ ਚਾਹੀਦਾ ਹੈ ਅਤੇ ਪਾਣੀ ਦੀ ਜਾਂਚ ਵੀ ਕਰਵਾਉਂਦੇ ਰਹਿਣਾ ਚਾਹੀਦਾ ਹੈ। ਪਾਣੀ ਸਬੰਧੀ ਕਿਸੇ ਕਿਸਮ ਦਾ ਸ਼ੱਕ ਹੋਣ ਤੇ ਉਸ ਨੂੰ ਕਿਸੇ ਭਰੋਸੇਯੋਗ ਪ੍ਰਯੋਗਸ਼ਾਲਾ ਤੋਂ ਜਾਂਚ ਕਰਵਾ ਲੈਣਾ ਚਾਹੀਦਾ ਹੈ, ਅਜਿਹੀ ਸਹੂਲਤ ਵੈਟਰਨਰੀ ਯੂਨੀਵਰਸਿਟੀ ਦੇ ਸੈਂਟਰ ਫਾਰ ਵਨ ਹੈਲਥ ਵਿੱਚ ਵੀ ਉਪਲੱਬਧ ਹੈ।

Advertisement
×