DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਠੇਕਾ ਮੁਲਾਜ਼ਮਾਂ ਨੇ ਬਿਜਲੀ ਮੰਤਰੀ ਦੀ ਰਿਹਾਇਸ਼ ਘੇਰੀ

ਫਿਰੋਜ਼ਪੁਰ ਰੋਡ ’ਤੇ ਜਾਮ ਲਾਇਆ; ਆਊਟਸੋਰਸਿੰਗ ਪ੍ਰਣਾਲੀ ਖ਼ਤਮ ਕਰ ਕੇ ਪੱਕਾ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸੰਜੀਵ ਅਰੋੜਾ ਦੀ ਰਿਹਾਇਸ਼ ਅੱਗੇ ਧਰਨੇ ’ਤੇ ਬੈਠੇ ਠੇਕਾ ਮੁਲਾਜ਼ਮ। -ਫੋਟੋ: ਅਸ਼ਵਨੀ ਧੀਮਾਨ
Advertisement

ਪੰਜਾਬ ਸਟੇਟ ਪਾਵਰਕੌਮ, ਟਰਾਂਸਕੋ ਅਤੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨੌਕਰੀਆਂ ਪੱਕੀਆਂ ਕਰਨ, ਬਿਹਤਰ ਤਨਖ਼ਾਹ ਸਕੇਲ ਲਾਗੂ ਕਰਨ ਅਤੇ ਆਊਟਸੋਰਸਿੰਗ ਪ੍ਰਣਾਲੀ ਨੂੰ ਮੁਕੰਮਲ ਰੂਪ ਵਿੱਚ ਖ਼ਤਮ ਕਰਨ ਦੀ ਆਵਾਜ਼ ਬੁਲੰਦ ਕੀਤੀ।

ਇਸ ਦੌਰਾਨ ਪੁਲੀਸ ਨੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਹੋਏ ਸਨ। ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਸਾਰੇ ਮਾਰਗਾਂ ’ਤੇ ਬੈਰੀਕੇਡ ਲਾ ਕੇ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਦੇ ਬਾਵਜੂਦ ਗੁੱਸੇ ਵਿੱਚ ਆਏ ਮੁਲਾਜ਼ਮਾਂ ਨੇ ਫਿਰੋਜ਼ਪੁਰ ਰੋਡ ਸਥਿਤ ਆਰਤੀ ਚੌਕ ਨੇੜੇ ਸੜਕ ਜਾਮ ਕਰ ਦਿੱਤੀ। ਇਸ ਜਾਮ ਕਾਰਨ ਸ਼ਹਿਰ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗਣ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸਥਿਤੀ ਦਾ ਜਾਇਜ਼ਾ ਲੈਣ ਲਈ ਏ ਡੀ ਸੀ ਪੀ ਰਮਨਦੀਪ ਸਿੰਘ ਭੁੱਲਰ, ਏ ਸੀ ਪੀ ਰਣਜੀਤ ਸਿੰਘ, ਏ ਸੀ ਪੀ ਮੁਰਾਦ ਜਸਵੀਰ ਸਿੰਘ ਅਤੇ ਨਾਇਬ ਤਹਿਸੀਲਦਾਰ ਰਾਜਿੰਦਰ ਸਿੰਘ ਸਣੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ।

Advertisement

ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਬਲਿਹਾਰ ਸਿੰਘ ਕਟਾਰੀਆ, ਸ਼ੇਰ ਸਿੰਘ ਖੰਨਾ, ਰਾਜੇਸ਼ ਕੁਮਾਰ ਮੌਰ, ਟੇਕ ਚੰਦ ਅਤੇ ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਠੇਕਾ ਮੁਲਾਜ਼ਮ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਸਿਰਫ਼ ਖੋਖਲੇ ਭਰੋਸਿਆਂ ਨਾਲ ਡੰਗ ਟਪਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਵਿਭਾਗਾਂ ਵਿੱਚ ਸਿੱਧੀ ਭਰਤੀ ਕੀਤੀ ਜਾਵੇ ਅਤੇ ਘੱਟੋ-ਘੱਟ ਉਜਰਤ ਐਕਟ 1948 ਤਹਿਤ ਤਨਖ਼ਾਹਾਂ ਦਿੱਤੀਆਂ ਜਾਣ। ਉਨ੍ਹਾਂ ਿਕਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕਰਨਗੇ।

Advertisement

ਡਿਊਟੀ ਦੌਰਾਨ ਵਾਪਰਦੇ ਹਾਦਸਿਆਂ ਦਾ ਮੁੱਦਾ ਚੁੱਕਿਆ

ਆਗੂਆਂ ਨੇ ਡਿਊਟੀ ਦੌਰਾਨ ਵਾਪਰਦੇ ਬਿਜਲੀ ਹਾਦਸਿਆਂ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਕਈ ਮੁਲਾਜ਼ਮ ਕਰੰਟ ਲੱਗਣ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਜਾਂ ਸਰੀਰਕ ਤੌਰ ’ਤੇ ਅਪਾਹਜ ਹੋ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਤੇ ਪੈਨਸ਼ਨ ਦਿੱਤੀ ਜਾਵੇ ਅਤੇ ਜ਼ਖਮੀਆਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਤੁਰੰਤ ਕੋਈ ਠੋਸ ਫੈਸਲਾ ਨਾ ਲਿਆ ਤਾਂ ਬਿਜਲੀ ਮੰਤਰੀ ਦੇ ਹਰ ਦੌਰੇ ਦੌਰਾਨ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਜਾਵੇਗਾ ਅਤੇ ਇਸ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ।

Advertisement
×