ਰਾਏਕੋਟ: ਥਾਣਾ ਸਦਰ ਰਾਏਕੋਟ ਪੁਲੀਸ ਨੇ ਪਿੰਡ ਬੱਸੀਆਂ ਵਾਸੀ ਕੁਲਵਿੰਦਰ ਸਿੰਘ ਉਰਫ਼ ਲਾਲੀ ਖ਼ਿਲਾਫ਼ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਦਾ ਮੁਕੱਦਮਾ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਥਾਣੇਦਾਰ ਕੁਲਦੀਪ ਸਿੰਘ ਦੱਸਿਆ ਕਿ ਪੁਲੀਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਰਾਮਗੜ੍ਹ ਸਿਵੀਆਂ ਤੋਂ ਬੱਸੀਆਂ ਨੂੰ ਆ ਰਹੇ ਕੁਲਵਿੰਦਰ ਸਿੰਘ ਉਰਫ਼ ਲਾਲੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗਰਾਮ ਹੈਰੋਇਨ ਅਤੇ ਢਾਈ ਸੌ ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮਾਮਲੇ ਦੀ ਜਾਂਚ ਥਾਣੇਦਾਰ ਹਰਪ੍ਰੀਤ ਸਿੰਘ ਹਵਾਲੇ ਕੀਤੀ ਗਈ। -ਨਿੱਜੀ ਪੱਤਰ ਪ੍ਰੇਰਕ